ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਕੋਲ ਬਾਰੂਦੀ ਸੁਰੰਗ ਵਿੱਚ ਹੋਇਆ ਧਮਾਕਾ, 1 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ (ਦ ਸਟੈਲਰ ਨਿਊਜ਼)। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਕੋਲ ਇੱਕ ਬਾਰੂਦੀ ਸੁਰੰਗ ਵਿੱਚ ਧਮਾਕਾ ਹੋਣ ਨਾਲ ਫ਼ੌਜ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੇਰਨੀ ਸੈਕਟਰ ਵਿੱਚ ਇੱਕ ਸਰਹੱਦੀ ਪਿੰਡ ਵਿੱਚ ਦੇਰ ਰਾਤ ਗਸ਼ਤ ਦੌਰਾਨ ਜਵਾਨ ਦਾ ਪੈਰ ਬਾਰੁੰਦੀ ਸੁਰੰਗ ਤੇ ਗਲਤੀ ਨਾਲ ਪੈਣ ਤੋਂ ਬਾਅਦ ਉਸ ਵਿੱਚ ਧਮਾਕਾ ਹੋ ਗਿਆ।

Advertisements

ਉਨ੍ਹਾਂ ਦੱਸਿਆ ਕਿ ਜ਼ਖ਼ਮੀ ਜਵਾਨ ਨੂੰ ਫ਼ੌਜ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਪੁੰਛ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਸਰਹੱਦ ਬਾੜ ਤੋਂ ਨੇੜੇ ਨੂਰਕੋਟ ਅਤੇ ਨਕੇਰਕੋਟ ਵਿਚ ਵੀ ਤਲਾਸ਼ੀ ਲਈ ਗਈ। ਹਾਲਾਂਕਿ ਕਈ ਘੰਟਿਆਂ ਤੱਕ ਚੱਲੀ ਕਾਰਵਾਈ ਦੌਰਾਨ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।

LEAVE A REPLY

Please enter your comment!
Please enter your name here