ਪਿੰਡ ਕਬੂਲਸ਼ਾਹ ਦੇ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਕਬੂਲਸ਼ਾਹ ਖੁੱਬਣ ਦੇ ਸਰਕਾਰੀ ਸਕੂਲ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ

Advertisements

ਮੌਕੇ ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਸਿਹਤ ਕਰਮਚਾਰੀ ਚੰਦਰਭਾਨ ਨੇ ਡੇਂਗੂ ਦੀ ਬਿਮਾਰੀ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਬੱਚਿਆਂ ਨੂੰ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਨੇੜੇ ਅਤੇ ਘਰਾਂ ਵਿੱਚ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਹੋਣ ਦੇਣ ਕਿਉਂਕਿ ਡੇਂਗੂ ਮੱਛਰ ਗੰਦੇ ਪਾਣੀ ‘ਤੇ ਨਹੀਂ ਪੈਦਾ ਹੁੰਦਾ ਸਗੋਂ ਸਾਫ਼ ਪਾਣੀ ਪੈਦਾ ਹੁੰਦਾ ਅਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ।

ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸਿਹਤ ਕਰਮਚਾਰੀ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਵਿਭਾਗ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵੀ ਮਨਾਇਆ ਜਾਂਦਾ ਹੈ। ਇਸ ਦਿਨ ਘਰਾਂ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਇਸ ਮੌਕੇ ਏ.ਐਨ.ਐਮ ਸੁਦੇਸ਼ ਕੁਮਾਰੀ ਅਤੇ ਸਕੂਲ ਸਟਾਫ਼ ਵੀ ਹਾਜ਼ਰ ਸੀ

LEAVE A REPLY

Please enter your comment!
Please enter your name here