ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਪਿਛਲੇ 40 ਘੰਟਿਆਂ ਤੋਂ ਵੱਧ ਸਮੇਂ ਤੋਂ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਪੈ ਰਹੇ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਯੂਪੀ ਤੇ ਜੰਮੂ-ਕਸ਼ਮੀਰ ਵਿੱਚ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ।
ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ। ਕਈ ਥਾਵਾਂ ਤੇ ਆਫਤ ਪ੍ਰਬੰਧਨ ਟੀਮਾਂ ਨੂੰ ਵੀ ਸੱਦਣਾ ਪਿਆ ਹੈ।