ਉੱਤਰ ਪ੍ਰਦੇਸ਼ ਵਿੱਚ ਸਕੂਲ ਬੱਸ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ, 6 ਦੀ ਮੌਤ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਦਿੱਲੀ-ਮੇਰਠ ਐਕਸਪ੍ਰੈਸ ਤੇ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਸਕੂਲ ਬੱਸ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਤੇ ਇਸ ਵਿੱਚ ਸਵਾਰ 6 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

Advertisements

ਜਾਣਕਾਰੀ ਮੁਤਾਬਕ ਸਕੂਲ ਬੱਸ ਗਲਤ ਦਿਸ਼ਾ ਤੋਂ ਆ ਰਹੀ ਸੀ ਜਿਸ ਕਾਰਨ ਕਾਰ ਨਾਲ ਟੱਕਰਾ ਗਈ।  ਸ਼ੁਕਰ ਰਿਹਾ ਕਿ ਸਕੂਲ ਬੱਸ ਵਿੱਚ ਬੱਚਾ ਮੌਜੂਦ ਨਹੀਂ ਸੀ। ਸਿਰਫ ਬੱਸ ਡਰਾਈਵਰ ਹੀ ਮੌਜੂਦ ਸੀ। ਮੁੱਖ ਮੰਤਰੀ ਨੇ ਜਿਲ੍ਹਾਂ ਪ੍ਰਸ਼ਾਸਨ ਦੇ ਅਧਿਆਕਾਰੀਆਂ ਨੂੰ ਤੁਰੰਤ ਮੌਕੇ ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੇ ਨਿਰਦੇਸ਼ ਦਿੱਤੇ।

LEAVE A REPLY

Please enter your comment!
Please enter your name here