ਪੇਟੀਐੱਮ ਸਰਵਿਸ ਦੀ ਮਾਰਕਟਿੰਗ ਅਤੇ ਸੇਲਜ ਦੀ ਅਸਾਮੀ ਲਈ ਇੰਟਰਵਿਊ 13 ਜੁਲਾਈ ਨੂੰ ਕੀਤੀ ਜਾਵੇਗੀ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਯਤਨਾ ਤਹਿਤ ਹੀ ਮਿਤੀ 13 ਜੁਲਾਈ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ  ਪੇ.ਟੀ.ਐਮ ਸਰਵਿਸ ਪ੍ਰਾਇਵੇਟ ਲਿਮਟਿਡ, ਮੋਹਾਲੀ ਵਲੋਂ ਮਾਰਕਟਿੰਗ ਅਤੇ ਸੇਲਜ ਦੀ ਅਸਾਮੀ ਲਈ ਲੜਕੇ ਅਤੇ ਲੜਕੀਆ ਦੀ ਚੋਣ ਕੀਤੀ ਜਾਵੇਗੀ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅ੍ਰਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਅਸਾਮੀ ਲਈ ਯੋਗਤਾ ਘੱਟ ਤੋਂ ਘੱਟ ਬਾਰਵੀਂ ਪਾਸ ਹੋਣੀ ਲਾਜ਼ਮੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-33 ਸਾਲ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਕੰਪਨੀ ਦੇ ਨਿਯਮਾਂ ਅਨੁਸਾਰ ਤਨਖ਼ਾਹ ਦਿੱਤੀ ਜਾਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 13 ਜੁਲਾਈ 2023 ਨੂੰ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ  ਵਿਖੇ ਸਵੇਰੇ 9:00 ਵਜੇ ਤੱਕ ਪਹੁੰਚਣ ਅਤੇ  ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।

LEAVE A REPLY

Please enter your comment!
Please enter your name here