ਐਸਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸ਼ੁਰੂ ਸਿਖਲਾਈ ਕੋਰਸ ਦਾ ਪਹਿਲਾ ਬੈਚ 24 ਜੁਲਾਈ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਨਾਲ ਸੰਬੰਧਤ ਉਮੀਦਵਾਰਾਂ ਲਈ ਮੁਫਤ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 24 ਜੁਲਾਈ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 3500/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ । ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਲਿਟਰੇਚਰ ਮੁਫਤ ਦਿੱਤਾ ਜਾਵੇਗਾ ।

Advertisements

ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੀ ਜਾਵੇਗੀ । ਇਸ ਸੰਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 50 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸੰਬੰਧ ਰੱਖਦਾ ਹੋਵੇ  ਮਿਤੀ 21 ਜੁਲਾਈ 2023 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਆਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ । ਟੇ੍ਰਨਿੰਗ ਉਪਰੰਤ ਉਮੀਦਵਾਰਾਂ ਨੰ 2, 5, 10 ਦੁਧਾਰੂ ਪਸ਼ੂਆਂ ਦੀ ਖਰੀਦ ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ।

LEAVE A REPLY

Please enter your comment!
Please enter your name here