ਚੰਡੀਗੜ੍ਹ (ਦ ਸਟੈਲਰ ਨਿਊਜ਼)। ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਨੂੰ ਲੈ ਕੇ ਇੱਕ ਖਬਰ ਮਿਲੀ ਹੈ। ਸੁਰਿੰਦਰ ਛਿੰਦਾ ਦੀ ਹਾਲਤ ਬਹੁਤ ਨਾਜ਼ੁਕ ਹੈ, ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਹੈ। ਕੁੱਝ ਦਿਨ ਪਹਿਲਾਂ ਉਨ੍ਹਾਂ ਦਾ ਛੋਟਾ ਜਿਹਾ ਆਪ੍ਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਕਿਸੇ ਕਾਰਨ ਉਨ੍ਹਾਂ ਦੀ ਇੰਨਫੈਕਸ਼ਨ ਵੱਧ ਗਈ ਤੇ ਹੌਲੀ-ਹੌਲੀ ਹਾਲਤ ਖਰਾਬ ਹੁੰਦੀ ਗਈ।