ਬਰਸਾਤ ਕਾਰਨ ਜ਼ਿਲ੍ਹੇ ’ਚ ਪੈਦਾ ਹੋਏ ਹਾਲਾਤ ਹੋਏ ਹੋਰ ਵੀ ਬਿਹਤਰ: ਕੋਮਲ ਮਿੱਤਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲਗਾਤਾਰ ਹੋਈ ਬਰਸਾਤ ਕਾਰਨ ਜ਼ਿਲ੍ਹੇ ਵਿਚ ਪੈਦਾ ਹੋਏ ਹਾਲਾਤ ਪਹਿਲਾਂ ਨਾਲੋਂ ਹੋਰ ਵੀ ਬਿਹਤਰ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਉਪ ਮੰਡਲ ਵਿਚ ਬਰਸਾਤ ਕਾਰਨ ਕਾਫ਼ੀ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ ਸੀ ਅਤੇ ਹੁਣ ਪਾਣੀ ਦਾ ਪੱਧਰ ਲਗਭਗ ਜ਼ੀਰੋ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੀਤੇ ਦਿਨ ਗੜ੍ਹਸ਼ੰਕਰ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਜਿਥੇ ਪਾਣੀ ਖੜ੍ਹਾ ਹੋਣ ਕਾਰਨ ਬੰਦ ਹੋਏ ਪਾਵਰ ਸਟੇਸ਼ਨ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਗੜ੍ਹਸ਼ੰਕਰ ਉਪ ਮੰਡਲ ਵਿਚ ਸਥਿਤੀ ਬਿਲਕੁਲ ਆਮ ਵਾਂਗ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਸਤ ਦੁਆਬ ਨਹਿਰ ਤੇ ਬੇਈਂ ਦਾ ਪੱਧਰ ਕਾਫ਼ੀ ਥੱਲੇ ਚਲਾ ਗਿਆ ਹੈ ਅਤੇ ਗੜ੍ਹਸ਼ੰਕਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵੀ ਪਾਣੀ ਦਾ ਪੱਧਰ ਥੱਲੇ ਜਾਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਥੱਲੇ ਜਾ ਚੁੱਕਾ ਹੈ ਅਤੇ ਪੌਂਗ ਡੈਮ ਸਮੇਤ ਹੁਸ਼ਿਆਰਪੁਰ ਦੇ ਹੋਰ ਛੋਟੇ ਡੈਮਾਂ ਵਿਚ ਵੀ ਸਥਿਤੀ ਕਾਬੂ ਹੇਠ ਹੈ, ਕਿਉਂਕਿ ਇਨ੍ਹਾਂ ਡੈਮਾਂ ਵਿਚ ਪਾਣੀ ਦਾ ਪੱਧਰ ਹੁਣ ਖਤਰੇ ਦੇ ਨਿਸ਼ਾਨ ਤੋਂ ਥੱਲੇ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਡੈਮ ਤੋਂ ਪਾਣੀ ਛੱਡਣ ਦੀ ਲੋੜ ਵੀ ਪਈ, ਤਾਂ ਉਸ ਸਬੰਧ ਵਿਚ ਜ਼ਿਲ੍ਹਾ ਵਾਸੀਆਂ ਨੂੰ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ, ਚੋਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਕਿਉਂਕਿ ਆਉਣ ਦਿਨਾਂ ਵਿਚ ਜੇਕਰ ਹਿਮਾਚਲ ਪ੍ਰਦੇਸ਼ ਸੂਬੇ ਵਿਚ ਬਾਰਿਸ਼ ਹੁੰਦੀ ਹੈ, ਤਾਂ ਡੈਮਾਂ ਤੋਂ ਪਾਣੀ ਛੱਡਣਾ ਪੈ ਸਕਦਾ ਹੈ ਅਤੇ ਸਾਡੀਆਂ ਖੱਡਾਂ ਅਤੇ ਚੋਆਂ ਵਿਚ ਬਰਸਾਤੀ ਪਾਣੀ ਆ ਸਕਦਾ ਹੈ। ਕੋਮਲ ਮਿੱਤਲ ਨੇ ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਭਾਵੀਂ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਲੈਣ ਅਤੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਖੋਲ੍ਹੇ ਗਏ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਜੋ ਫਲੱਡ ਪ੍ਰੋਟੈਕਸ਼ਨ ਵਰਕ ਅਤੇ ਹੋਰ ਨੁਕਸਾਨ ਹੋਏ ਹਨ, ਉਸ ਸਬੰਧੀ ਬਚਾਅ ਕਾਰਜ ਚੱਲ ਰਹੇ ਹਨ। ਗੜ੍ਹਸ਼ੰਦਰ ਵਿਚ ਲੋਕ ਨਿਰਮਾਣ ਵਿਭਾਗ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਇਸ ਸਬੰਧੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਠੱਪ ਹੋਈਆਂ ਐਮਰਜੈਂਸੀ ਸੇਵਾਵਾਂ ਬਹਾਰ ਕਰ ਦਿੱਤੀਆਂ ਗਈਆਂ ਹਨ।

LEAVE A REPLY

Please enter your comment!
Please enter your name here