ਲੁਧਿਆਣਾ ਵਿਖੇ ਨਾਲੇ ਦੇ ਓਵਰਫਲੋ ਹੋਣ ਦੀ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਲੋਕਾਂ ਨੇ ਲਗਾਇਆ ਧਰਨਾ

ਲੁਧਿਆਣਾ (ਦ ਸਟੈਲਰ ਨਿਊਜ਼)। ਨਗਰ ਨਿਗਮ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਬੁੱਢੇ ਨਾਲੇ ਦੇ ਓਵਰਫਲੋ ਹੋਣ ਦੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਹੈ। ਇਸ ਦੇ ਤਹਿਤ ਪਾਣੀ ਦਾ ਪੱਧਰ ਡਾਊਨ ਨਾ ਹੋਣ ਦੇ ਵਿਰੋਧ ਵਿੱਚ ਮੁਹੱਲੇ ਦੇ ਲੋਕ ਸੜਕਾਂ ਤੇ ਉਤਰ ਆਏ। ਇਨ੍ਹਾਂ ਲੋਕਾਂ ਦਾ ਸਮਰਥਨ ਕਰਨ ਲਈ ਭਾਜਪਾ ਆਗੂ ਗੁਰੂਦੇਵ ਸ਼ਰਮਾ ਦੇਵੀ ਵੀ ਧਰਨੇ ਵਿੱਚ ਸ਼ਾਮਲ ਹੋਏ। ਲੋਕਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਢੋਕਾਂ ਮੁਹੱਲੇ ਦੀਆਂ ਗਲੀਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਜਮ੍ਹਾਂ ਹੈ।

Advertisements

ਪਾਣੀ ਲੋਕਾਂ ਦੇ ਘਰਾਂ, ਦੁਕਾਨਾਂ ਅਤੇ ਫੈਕਟਰੀਆਂ ਵਿੱਚ ਵੜਨ ਨਾਲ ਕਾਫ਼ੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਗੰਦੇ ਪਾਣੀ ਦੀ ਬਦਬੂ ਕਾਰਨ ਉਹ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਬਜੂਰ ਹਨ। ਇਨ੍ਹਾਂ ਲੋਕਾਂ ਵੱਲੋਂ ਬਾਬਾ ਥਾਣ ਸਿੰਘ ਚੌਂਕ ਨੇੜੇ ਨਜ਼ਦੀਕ ਰੋਡ ਜਾਮ ਕਰ ਦਿੱਤਾ ਹੈ। ਜਿੱਥੇ ਧਰਨਾ ਖ਼ਤਮ ਕਰਵਾਉਣ ਲਈ ਪੁਲਿਸ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here