ਪੰਜਾਬ ਦੇ ਸਾਰੇ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਭਾਰੀ ਬਾਰਿਸ਼ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸੂਬੇ ਭਰ ਦੇ ਸਕੂਲਾਂ ਵਿੱਚ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ  ਸਿੰਘ ਬੈਂਸ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਹੈ।

Advertisements

ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਮੁਤਾਬਕ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ, 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ ਤੋਂ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ।

LEAVE A REPLY

Please enter your comment!
Please enter your name here