ਅੰਮ੍ਰਿਤਸਰ ਹਾਈਵੇਅ ਤੇ ਆਟੋ ਅਤੇ ਮਿੰਨੀ ਬੱਸ ਵਿਚਕਾਰ ਹੋਈ ਭਿਆਨਕ ਟੱਕਰ, 2 ਗੰਭੀਰ ਜ਼ਖ਼ਮੀ

ਪਠਾਨਕੋਟ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਹਾਈਵੇਅ ਤੇ ਇੱਕ ਭਿਆਨਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਇੱਕ ਆਟੋ ਅਤੇ ਮਿੰਨੀ ਬੱਸ ਵਿਚਕਾਰ ਟੱਕਰ ਹੋ ਗਈ ਅਤੇ ਆਟੋ ਚਾਲਕ ਸਮੇਤ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ। ਜਾਣਕਾਰੀ ਮੁਤਾਬਕ ਬੱਸ ਵਿੱਚ ਬੈਠੀਆਂ ਸਵਾਰੀਆਂ ਵਿੱਚੋਂ ਕੁੱਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

Advertisements

ਮੌਕੇ ਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਆਪਣੀ ਗੱਡੀ ਤੇ ਤੁਰੰਤ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਇਨ੍ਹਾਂ ਜ਼ਖ਼ਮੀ ਹੋਏ ਲੋਕਾਂ ਵਿੱਚ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਨੂੰ ਅੰਮ੍ਰਿਤਸਰ ਲਈ ਰੈਫਰ ਕੀਤਾ ਗਿਆ ਹੈ।

LEAVE A REPLY

Please enter your comment!
Please enter your name here