Thursday, October 29, 2026
Home Latest ਦੌਸਾ ’ਚ ਦਿਨ-ਦਿਹਾੜੇ ਗੋਲੀ ਮਾਰ ਕੇ ਨੌਜਵਾਨ ਦਾ ਕੀਤਾ ਕਤਲ, ਬਦਮਾਸ਼ ਫਰਾਰ

ਦੌਸਾ ’ਚ ਦਿਨ-ਦਿਹਾੜੇ ਗੋਲੀ ਮਾਰ ਕੇ ਨੌਜਵਾਨ ਦਾ ਕੀਤਾ ਕਤਲ, ਬਦਮਾਸ਼ ਫਰਾਰ

ਰਾਜਸਥਾਨ (ਦ ਸਟੈਲਰ ਨਿਊਜ਼)। ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਮਹੂਆ ਥਾਣੇ ਅਧੀਨ ਪੈਂਦੇ ਇੰਦੌਰ ਰੋਡ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੁੱਝ ਹਥਿਆਰਬੰਦ ਬਦਮਾਸ਼ਾਂ ਨੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਬਦਮਾਸ਼ ਇੱਕ ਜੀਪ ਵਿੱਚ ਆਏ ਸਨ। ਵਾਰਦਾਤ ਨੂੰ ਅੰਜਾਮ ਦੋਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਗੋਲੀਬਾਰੀ ਦੀ ਇਸ ਘਟਨਾ ਵਿੱਚ ਮਾਰੇ ਗਏ ਨੌਜਵਾਨ ਦੀ ਪਹਿਚਾਣ 22 ਸਾਲਾਂ ਸੰਜੇ ਗੁਰਜਰ ਵਜੋਂ ਹੋਈ ਹੈ।

Advertisements

ਜਾਣਕਾਰੀ ਮੁਤਾਬਕ ਨੌਜਵਾਨ ਆਪਣੇ ਪਿੰਡ ਅਮਰਪੁਰ ਤੋਂ ਮਾਹੂਆ ਵੱਲ ਬਾਈਕ ਤੇ ਆ ਰਿਹਾ ਸੀ ਕਿ ਮੋਤਾ ਦੇਵੀ ਕਾਲਜ ਨੇੜੇ ਜੀਪ ਚ ਸਵਾਰ ਬਦਮਾਸ਼ਾਂ ਨੇ ਉਸ ਦੇ ਬਾਈਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਇਸ ਤੋਂ ਪਹਿਲਾਂ ਕਿ ਨੌਜਵਾਨ ਆਪਣੇ ਆਪ ਤੇ ਕਾਬੂ ਪਾਉਂਦਾ, ਬਦਮਾਸ਼ਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਨੌਜਵਾਨ ਸੰਜੇ ਦੀ ਛਾਤੀ ਅਤੇ ਲੱਤ ਚ 3 ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

LEAVE A REPLY

Please enter your comment!
Please enter your name here