Friday, October 30, 2026
Home Latest ਹਰਿਆਣਾ ਦੇ ਵਿਧਾਇਕ ਈਸ਼ਵਰ ਸਿੰਘ ਗੁਹਲਾ ਨੂੰ ਔਰਤ ਨੇ ਮਾਰਿਆ ਥੱਪੜ, ਵੀਡੀਓ...

ਹਰਿਆਣਾ ਦੇ ਵਿਧਾਇਕ ਈਸ਼ਵਰ ਸਿੰਘ ਗੁਹਲਾ ਨੂੰ ਔਰਤ ਨੇ ਮਾਰਿਆ ਥੱਪੜ, ਵੀਡੀਓ ਵਾਇਰਲ

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਜੇਜੇਪੀ ਵਿਧਾਇਕ ਨੂੰ ਔਰਤ ਨੇ ਥੱਪੜ ਮਾਰਿਆ। ਜਿਸ ਦੀ ਵੀਡੀਓ ਵੀ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਜੇਜਪੀ ਵਿਧਾਇਕ ਈਸ਼ਵਰ ਸਿੰਘ ਗੁਹਲਾ ਵਿੱਚ ਹੜ੍ਹ ਦਾ ਜਾਇਜ਼ਾ ਲੈਣ ਪਹੁੰਚੇ ਸਨ। ਉਹ ਉੱਥੇ ਮੌਜੂਦ ਲੋਕਾਂ ਨਾਲ ਗੱਲ ਕਰ ਰਿਹਾ ਸੀ ਜਦੋਂ ਕਿ ਔਰਤ ਨੇ ਉਸ ਨੂੰ ਥੱਪੜ ਮਾਰ ਦਿੱਤਾ।

Advertisements

ਵਾਇਰਲ ਵੀਡੀਓ ਵਿੱਚ ਵਿਧਾਇਕ ਲੋਕਾਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਉਦੋਂ ਉਸ ਦੇ ਸਾਹਮਣੇ ਖੜ੍ਹੀ ਇੱਕ ਔਰਤ ਕਿਸੇ ਗੱਲ ਤੋਂ ਗੁੱਸੇ ਵਿੱਚ ਆ ਜਾਂਦੀ ਹੈ ਤੇ ਵਿਧਾਇਕ ਨੂੰ ਥੱਪੜ ਮਾਰ ਦਿੰਦੀ ਹੈ। ਇਸ ਘਟਨਾ ਤੇ ਵਿਧਾਇਕ ਦਾ ਬਿਆਨ ਵੀ ਸਾਹਮਣੇ ਆਇਆ ਹੈ। ਈਸ਼ਵਰ ਸਿੰਘ ਨੇ ਕਿਹਾ ਕਿ ਉਹ ਉਸ ਔਰਤ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਨਗੇ। ਉਸ ਨੇ ਔਰਤ ਨੂੰ ਮਾਫ਼ ਕਰ ਦਿੱਤਾ ਹੈ।

LEAVE A REPLY

Please enter your comment!
Please enter your name here