ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ 22 ਹਾਊਸ ਸਰਜਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਕੀਤੇ ਗਏ 22 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਹ 22 ਹਾਊਸ ਸਰਜਨ 6 ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ ਹਸਪਤਾਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਣਗੇ।

Advertisements

ਨਿਯੁਕਤੀ ਪੱਤਰ ਦੇਣ ਮੌਕੇ ਹਾਊਸ ਸਰਜਨਾਂ ਨੂੰ ਵਧਾਈ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਸੁਧਾਰ ਕਰਨ ਦੇ ਆਪਣੇ ਵਾਅਦ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਆਮ ਆਦਮੀ ਦੀ ਸਹੂਲਤ ਲਈ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਸ ਲਈ ਮੈਡੀਕਲ ਸਟਾਫ਼ ਨੂੰ ਭਰਤੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 22 ਹਾਊਸ ਸਰਜਨ ਨਿਯੁਕਤ ਕੀਤੇ ਗਏ ਹਨ ਜੋ 6 ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ ਹਸਪਤਾਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਾਊਸ ਸਰਜਨਾਂ ਵਿਚੋਂ 16 ਹਾਊਸ ਸਰਜਨ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਜਦਕਿ 6 ਸਰਜਨ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਸੇਵਾਵਾਂ ਦੇਣਗੇ।

ਉਨ੍ਹਾਂ ਕਿਹਾ ਕਿ ਹਾਊਸ ਸਰਜਨਾਂ ਦੀ ਨਿਯੁਕਤੀ ਨਾਲ ਡਾਕਟਰਾਂ ਦੀ ਘਾਟ ਦੂਰ ਹੋਵੇਗੀ ਅਤੇ ਸਰਕਾਰੀ ਹਸਪਤਾਲਾਂ ਦੀ ਓ.ਪੀ.ਡੀ. ਹੋਰ ਵੀ ਬੇਹਤਰ ਹੋਵੇਗੀ। ਹਾਊਸ ਸਰਜਨਾਂ ਨੂੰ ਵਧਾਈ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਮਰੀਜ਼ਾਂ ਦਾ ਇਲਾਜ ਵਧੀਆ ਢੰਗ ਨਾਲ ਕਰਦੇ ਗੋਏ ਡਾਕਟਰੀ ਪੇਸ਼ੇ ਦੀਆਂ ਸ਼ਾਨਦਾਰ ਰਿਵਾਇਤਾਂ ਨੂੰ ਕਾਇਮ ਰੱਖਣ। ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਨੇ ਵੀ ਨਵ-ਨਿਯੁਕਤ ਹਾਊਸ ਸਰਜਨਾਂ ਨੂੰ ਵਧਾਈ ਦਿੱਤੀ ਅਤੇ ਮੈਡੀਕਲ ਪੇਸ਼ੇ ਵਿੱਚ ਕਾਮਯਾਬ ਹੋਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡੀ.ਐੱਮ.ਸੀ. ਡਾ. ਰੋਮੀ ਰਾਜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਡੀ.ਆਈ.ਓ. ਡਾ. ਅਰਵਿੰਦ ਮਹਾਜਨ, ਡੀ.ਡੀ.ਐੱਚ.ਓ ਡਾ. ਲੋਕੇਸ਼ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here