ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ 11 ਸਰਕਾਰੀ ਸਕੂਲਾਂ ਨੂੰ ਦਿੱਤੇ 11.63 ਲੱਖ ਰੁਪਏ ਦੇ ਚੈੱਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਕਰਮਜੀਤ ਕੌਰ ਨੇ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾਂ ਨੂੰ ਪੀਣ ਵਾਲੇ ਪਾਣੀ ਲਈ ਵਾਟਰ ਕੂਲਰ ਅਤੇ ਸਬਮਰਸੀਬਲ ਪੰਪ ਲਗਵਾਉਣ ਲਈ 11.63 ਲੰਖ ਰੁਪਏ ਦੇ ਚੈੱਕ ਸੌਂਪੇ ਗਏ। ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਭਗਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੰਜੀਵ ਗੌਤਮ ਨੂੰ ਚੈੱਕ ਸੌਂਪਦਿਆਂ ਚੇਅਰਪਰਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਖੇਤਰ ਵਿਚ ਬੇਮਿਸਾਲ ਕੰਮ ਕੀਤੇ ਜਾ ਰਹੇ ਹਨ।

Advertisements

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਦੇ ਨਾਲ-ਨਾਲ ਬੁਨਿਆਦੀ ਢਾਂਚਾ ਵੀ ਮਜ਼ਬੂਤ ਹੋ ਰਿਹਾ ਹੈ।ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਅੱਜ ਸਰਕਾਰੀ ਹਾਈ ਸਕੂਲ ਕਮਾਲਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ, ਸਰਕਾਰੀ ਐਲੀਮੈਂਟਰੀ ਸਕੂਲ ਲੰਗਰਪੁਰ, ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਖੁਰਦ, ਸਰਕਾਰੀ ਐਲੀਮੈਂਟਰੀ ਸਕੂਲ ਸੀਂਘੋਵਾਲ, ਸਰਕਾਰੀ ਹਾਈ ਸਕੂਲ ਕੋਟ ਪਟਿਆਲ, ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ, ਸਰਕਾਰੀ ਐਲੀਮੈਂਟਰੀ ਸਕੂਲ ਖਿੱਚਿੀਆਂ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਗੜ੍ਹ, ਸਰਕਾਰੀ ਪ੍ਰਾਇਤਰੀ ਸਕੂਲ ਭੀਖੋਵਾਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬਾੜੀਆ ਕਲਾਂ ਨੂੰ ਉਥੋਂ ਦੀਆਂ ਲੋੜਾਂ ਦੇ ਹਿਸਾਬ ਨਾਲ ਵਾਟਰ ਕੂਲਰ ਅਤੇ ਸਬਮਰਸੀਬਲ ਪੰਪ ਲਗਵਾਉਣ ਲਈ ਰਾਸ਼ੀ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਅੰਕੜਾ ਸਹਾਇਕ ਧਰਮਿੰਦਰ ਸਿੰਘ, ਜੂਨੀਅਰ ਸਹਾਇਕ ਵਿਜੇ ਕੁਮਾਰ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here