ਵਣ ਮੰਡਲ ਅਫ਼ਸਰ ਵੱਲੋ ਸੱਪਾਂ ਨਾਲ ਨਜਿੱਠਣ ਲਈ ਹੈਲਪ ਲਾਈਨ ਨੰਬਰ ਜਾਰੀ

ਪਟਿਆਲਾ, (ਦ ਸਟੈਲਰ ਨਿਊਜ਼): ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਘਰਾਂ ਵਿੱਚ ਸੱਪ ਨਿਕਲਣ ਦੀ ਘਟਨਾਵਾਂ ਲਗਾਤਾਰ ਸਾਹਮਣੇ ਹੋ ਰਹੀਆਂ ਹਨ। ਇਸ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮ ਅਨੁਸਾਰ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਵੱਲੋੰ ਰੈਪਿਡ ਰਿਸਪਾਂਸ ਟੀਮ ਗਠਿਤ ਕਰਦੇ ਹੋਏ ਹੈਲਪ ਲਾਈਨ ਨੰਬਰ 8253900002 ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹੜ੍ਹ ਦੀ ਸਥਿਤੀ ਕਾਰਨ ਇਨਸਾਨਾਂ ਦੇ ਨਾਲ-ਨਾਲ ਸਾਰੇ ਜੀਵ ਸੰਕਟ ਵਿੱਚ ਹਨ। ਕੁਦਰਤੀ ਇਨਸਾਫ ਦੀ ਕਸੌਟੀ ਦੇ ਹਿਸਾਬ ਨਾਲ ਸਾਰੇ ਜੀਵ-ਜੰਤੂ ਮਦਦ ਦੇ ਹੱਕਦਾਰ ਹਨ। ਲਗਾਤਾਰ ਪਾਣੀ ਵਿੱਚ ਰਹਿਣ ਕਾਰਨ ਸੱਪ ਵੀ ਸੰਕਟ ‘ਚ ਹਨ ਅਤੇ ਆਪਣੇ ਲਈ ਸੁਰੱਖਿਅਤ ਥਾਵਾਂ ਦੀ ਭਾਲ ਕਰ ਰਹੇ ਹਨ। ਅਜਿਹੇ ਵਿੱਚ ਉਹ ਰਿਹਾਇਸ਼ੀ ਘਰਾਂ ਵਿੱਚ ਵੜ ਰਹੇ ਹਨ।

Advertisements

ਉਨ੍ਹਾਂ ਅਪੀਲ ਕੀਤੀ ਕਿ ਲੋਕ ਘਰਾਂ ਵਿੱਚ ਸੱਪ ਨਿਕਲਣ ਤੇ ਘਬਰਾਕੇ ਆਪਣਾ ਜਾਂ ਸੱਪ ਦਾ ਨੁਕਸਾਨ ਕਰਨ ਦੀ ਬਜਾਇ ਸਨੇਕ ਹੈਲਪ ਲਾਈਨ ‘ਤੇ ਫੋਨ ਕਰਕੇ ਸੱਪ ਨੂੰ ਰੈਸਕਿਊ ਕਰਵਾਉਣ। ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ‘ਤੇ ਫੋਨ ਕਰਨ ‘ਤੇ ਜੰਗਲੀ ਜੀਵ ਮਹਿਕਮੇ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚਕੇ ਸੱਪ ਨੂੰ ਫੜਕੇ ਲੈ ਜਾਵੇਗੀ ਅਤੇ ਸੁਰੱਖਿਅਤ ਥਾਂ ‘ਤੇ ਛੱਡੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਰੀਜਨ ਵਿੱਚ ਬਹੁਤ ਹੀ ਘੱਟ ਗਿਣਤੀ ਸੱਪ ਜ਼ਹਿਰੀਲੇ ਹਨ। ਇਸ ਲਈ ਸਨੇਕ ਬਾਈਟ ਹੋਣ ਉਤੇ ਘਬਰਾਉਣ ਦੀ ਥਾਂ  ਤੁਰੰਤ ਰਜਿੰਦਰਾ ਹਸਪਤਾਲ ਜਾਂ ਨੇੜਲੇ ਸਿਹਤ ਕੇਂਦਰ ਪਹੁੰਚਕੇ ਇਲਾਜ ਕਰਵਾਉਣ। ਸਨੇਕ ਹੈਲਪ ਲਾਈਨ ਨੰਬਰ ਦੇ ਰਿਸਪਾਂਸ ਤੋਂ ਅਸੰਤੁਸ਼ਟ ਲੋਕ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਨਾਲ 9463596843 ਨੰਬਰ ਉਤੇ ਵੀ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here