ਵਿਧਾਇਕ ਚੱਢਾ ਵੱਲੋਂ ਬਸੰਤ ਨਗਰ ਰੋਪੜ ‘ਚ ਫਸੇ ਲੋਕਾਂ ਨੂੰ ਕਿਸ਼ਤੀ ‘ਚ ਆਪ ਜਾਕੇ ਕੱਢਣ ਦੀ ਕੀਤੀ ਸ਼ੁਰੂਆਤ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ- ਧਰੂਵ ਨਾਰੰਗ । ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਵਿਧਾਇਕ ਚੱਢਾ ਵੱਲੋਂ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਦੀਆਂ ਬਸੰਤ ਨਗਰ ਰੋਪੜ ‘ਚ ਫਸੇ ਲੋਕਾਂ ਚੋਂ ਐਮਰਜੈਂਸੀ ਵਾਲੇ ਲੋਕਾਂ ਨੂੰ ਕਿਸ਼ਤੀ ਰਾਹੀ ਆਪ ਜਾ ਕੇ ਕੱਢਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵਲੋਂ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ।

Advertisements

ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ ਮਾਲ ਤੇ ਪਸ਼ੂ ਧੰਨ ਦੀ ਸੁਰੱਖਿਆ ਸਾਡੀ ਜਿੰਮੇਵਾਰੀ ਹੈ, ਇਸ ਲਈ ਅਧਿਕਾਰੀ/ਕਰਮਚਾਰੀ ਹਰ ਖੇਤਰ ਵਿੱਚ ਜੋਰਾ ਸ਼ੋਰਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸਾਸ਼ਨ ਵੱਲੋਂ ਜਾਰੀ ਹਦਾਇਤਾ ਦੀ ਪਾਲਣਾ ਕਰਨ ਅਤੇ ਅਫਵਾਹਾ ਤੇ ਭਰੋਸਾ ਨਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਜਾਂ ਸ਼ਹਿਰ ਵਿੱਚ ਕੋਈ ਵੀ ਮਦਦ ਲਈ ਪ੍ਰਸਾਸ਼ਨ ਵਲੋਂ ਨੰਬਰ ਵੀ ਜਾਰੀ ਕੀਤੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰਾ ਨੰਬਰ 24 ਘੰਟੇ ਉਪਲਬਧ ਹੈ, ਕਿਸੇ ਵੀ ਜਰੂਰੀ ਮਦਦ ਲਈ 99155-77950 ਤੇ ਫੋਨ ਜਾਂ ਵਟਸਐਪ ਕੀਤਾ ਜਾ ਸਕਦਾ ਹੈ। ਇਸ ਮੌਕੇ ਡੀ.ਐਸ.ਪੀ. ਸ. ਤਰਲੋਚਨ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here