Monday, October 19, 2026
Home Chandigarh ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਸੋਮਵਾਰ ਤੋਂ ਹੋਵੇਗਾ 9 ਤੋਂ...

ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਸੋਮਵਾਰ ਤੋਂ ਹੋਵੇਗਾ 9 ਤੋਂ 5 ਵਜੇ ਤੱਕ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਰਕਾਰੀ ਹੁਕਮਾਂ ਦੇ ਮੁਤਾਬਕ 17 ਜੁਲਾਈ, 2023 ਨੂੰ ਆਉਣ ਵਾਲੇ ਸੋਮਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਦਾ ਕਰ ਦਿੱਤਾ ਜਾਵੇਗਾ। ਇਸ ਸਬੰਧੀ ਸਰਕਾਰ ਵੱਲੋ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਪੰਜਾਬ ਸਰਕਾਰ ਵੱਲੋੇ ਸਰਕਾਰੀ ਦਫ਼ਤਰਾਂ ਦਾ ਸਮਾਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋ ਲੈ ਕੇ ਦੁਪਹਿਰ 2 ਵਜੇ ਤੱਕ ਦਾ ਹੋਵੇਗਾ ।

Advertisements

ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਵਿੱਚ ਬਿਜਲੀ ਦੀ ਕਿੱਲਤ ਤੋ ਬਚਣ ਲਈ ਲਿਆ ਸੀ। ਉਨ੍ਹਾਂ ਨੇ ਨਾਲ ਹੀ ਇਹ ਕਿਹਾ ਇਹ ਫ਼ੈਸਲਾ ਵਿਦੇਸ਼ਾਂ ਦੀ ਤਰਜ਼ ‘ਤੇ ਲਿਆ ਗਿਆ ਹੈ। ਸੋਮਵਾਰ ਤੋ ਫਿਰ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਸ਼ਾਮ 5 ਵਜੇ ਦਾ ਹੋ ਜਾਵੇਗਾ।

LEAVE A REPLY

Please enter your comment!
Please enter your name here