ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisements

ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੋਈ ਵੀ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹਵੇਗੀ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 10 ਸਤੰਬਰ 2023 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here