ਫਰੀਦਕੋਟ ਜੇਲ੍ਹ ਵਿੱਚ ਬੰਦ ਗੈਂਗਸਟਰ ਗੋਰੂ ਬੱਚਾ ਤੇ ਕੈਦੀਆਂ ਨੇ ਕੀਤਾ ਹਮਲਾ

ਫਰੀਦਕੋਟ (ਦ ਸਟੈਲਰ ਨਿਊਜ਼)। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰ ਗੋਰੂ ਬੱਚਾ ਤੇ ਦੋ ਹੋਰ ਕੈਦੀਆਂ ਨੇ ਹਮਲਾ ਕਰ ਦਿੱਤਾ ਹੈ। ਇਸ ਹਮਲੇ ਵਿੱਚ ਗੈਂਗਸਟਰ ਗੋਰੂ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਗੋਰੂ ਬੱਚਾ ਦੀ ਸਿਹਤ ਖਰਾਬ ਸੀ ਜਿਸ ਕਾਰਨ ਉਹ ਜੇਲ੍ਹ ਵਿੱਚ ਬਣੇ ਹਸਪਤਾਲ ਵਿੱਚ ਦਵਾਈ ਲੈਣ ਗਿਆ ਸੀ।

Advertisements

ਉਹ ਦਵਾਈ ਲੈ ਕੇ ਵਾਪਸ ਜਾ ਰਿਹਾ ਸੀ ਕਿ ਜੇਲ੍ਹ ਵਿੱਚ ਬੰਦ ਲਵਪ੍ਰੀਤ ਸਿੰਘ ਅਤੇ ਦੀਪ ਸਿੰਘ ਨੇ ਉਸ ਤੇ ਹਮਲਾ ਕਰ ਦਿੱਤਾ। ਗੋਰੂ ਬੱਚਾ ਦਾ ਮੈਡੀਕਲ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਉਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ। ਜੇਲ੍ਹ ਅਧਿਕਾਰੀਆਂ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here