ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਹੈ ਕਿ ਦਿਵਿਆਂਗਜਨਾਂ ਲਈ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਐਵਾਰਡ, 2023  ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।
 

Advertisements

ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਕੇਵਲ ਆਨਲਾਈਨ ਹੀ ਭਰੀਆਂ ਜਾ ਸਕਦੀਆਂ ਹਨ ਅਤੇ ਇਹ ਅਰਜ਼ੀਆਂ ਭਰਨ ਦੀ ਆਖ਼ਰੀ ਮਿਤੀ 31-07-2023 ਹੈ । ਇਸ ਸਬੰਧੀ ਗਾਇਡਲਾਇਨਜ਼ ਅਤੇ ਪ੍ਰੋਫਾਰਮਾ ਵੈਬਸਾਈਟ www.disabilityaffairs.gov.in ਉੱਤੇ ਉਪਲਬਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੋਗ ਉਮੀਦਵਾਰ ਸਿੱਧੇ ਤੌਰ ‘ਤੇ ਮਨਿਸਟਰੀ ਆਫ਼ ਹੋਮ ਅਫੇਅਰਜ਼ ਦੀ ਵੈਬਸਾਈਟ (www.awards.gov.in) ਤੇ ਆਨਲਾਈਨ ਫਾਰਮ ਭਰ ਸਕਦੇ ਹਨ।  

LEAVE A REPLY

Please enter your comment!
Please enter your name here