Tuesday, October 20, 2026
Home Latest ਜੰਡਿਆਲੀ-ਪਹਾੜੂਵਾਲ ਰੋਡ ਤੇ ਸਥਿਤ ਖਿਡੌਣੇ ਫੈਕਟਰੀ ‘ਚ ਲੱਗੀ ਅੱਗ, ਹੋਇਆ ਲੱਖਾਂ ਦਾ...

ਜੰਡਿਆਲੀ-ਪਹਾੜੂਵਾਲ ਰੋਡ ਤੇ ਸਥਿਤ ਖਿਡੌਣੇ ਫੈਕਟਰੀ ‘ਚ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਲੁਧਿਆਣਾ (ਦ ਸਟੈਲਰ ਨਿਊਜ਼)। ਚੌਕੀ ਰਾਮਗੜ੍ਹ ਅਧੀਨ ਆਉਂਦੇ ਜੰਡਿਆਲੀ-ਪਹਾੜੂਵਾਲ ਰੋਡ ਤੇ ਸਥਿਤ ਇੱਕ ਖਿਡੌਣੇ ਬਣਾਉਣ ਵਾਲੀ ਫੈਕਟਰੀ ਵਿੱਚ ਬੀਤੇ ਦਿਨ ਸ਼ਾਮ ਨੂੰ ਅੱਗ ਲੱਗ ਗਈ। ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਜਾਣਕਾਰੀ ਮੁਤਾਬਕ ਚੌਕੀ ਇੰਚਾਰਜ ਬਰਿੰਦਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਜੰਡਿਆਲੀ-ਪਹਾੜੂਵਾਲ ਰੋਡ ਤੇ ਸਥਿਤ ਯੂਨੀਵਰਸਲ ਟੈਕਨੋਪਲਾਸਟਿਕ ਪ੍ਰਾਈਵੇਟ ਲਿਮਟਿਡ ਨਾਮ ਦੇ ਖਿਡੌਣੇ ਬਣਾਉਣ ਵਾਲੀ ਫੈਕਟਰੀ ਦੇ ਮਾਲਕ ਸੁਮਿਤ ਅਰੋੜਾ ਨੇ ਦੱਸਿਆ ਕਿ ਐਤਵਾਰ ਦੀ ਛੁੱਟੀ ਹੋਣ ਕਾਰਨ ਫੈਕਟਰੀ ਬੰਦ ਸੀ।

Advertisements

ਦੇਰ ਸ਼ਾਮ ਸੁਰੱਖਿਆ ਮੁਲਾਜ਼ਮ ਨੇ ਫੋਨ ਤੇ ਫੈਕਟਰੀ ਵਿੱਚ ਅੱਗ ਜੱਗ ਜਾਣ ਕਾਰਨ ਸੂਚਨਾ ਦਿੱਤੀ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਫੈਕਟਰੀ ਵਿੱਚ ਲੱਗੀ ਅੱਗ ਦੇ ਮੁੱਢਲੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਸੂਤਰਾਂ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਪੁਲਿਸ ਵੱਲੋਂ ਅੱਗ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here