Friday, October 23, 2026
Home Crime ਝਬਾਲ ਪੁਲਿਸ ਨੇ ਬਲਦੇਵ ਸਿੰਘ ਨੂੰ 600 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਝਬਾਲ ਪੁਲਿਸ ਨੇ ਬਲਦੇਵ ਸਿੰਘ ਨੂੰ 600 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਝਬਾਲ (ਦ ਸਟੈਲਰ ਨਿਊਜ਼)। ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦੇ ਹੁਕਮਾਂ ਅਤੇ ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਥਾਣਾ ਝਬਾਲ ਪੁਲਿਸ ਨੇ ਇੱਕ ਨੌਜਵਾਨ ਨੂੰ ਲਗਭਗ 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

Advertisements

ਇਸ ਸੰਬੰਧੀ ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ ਨੇ ਦੱਸਿਆਂ ਕਿ ਥਾਣਾ ਝਬਾਲ ਦੇ ਐੱਸ.ਆਈ. ਕੁਲਵੰਤ ਸਿੰਘ ਨੇ ਦੌਰਾਨੇ ਗਸ਼ਤ ਪਿੰਡ ਠੱਠੀ ਨੇੜੇ ਪੁਲਿਸ ਪਾਰਟੀ ਨੇ ਇੱਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਮਿਲੀ ਜਿਸ ਦਾ ਵਜ਼ਨ 600 ਗ੍ਰਾਮ ਦੱਸਿਆ ਜਾ ਰਿਹਾ ਹੈ।

ਦੋਸ਼ੀ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਨੌਸ਼ਿਹਰਾ ਢਾਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਰਾਮਦ ਹੋਈ ਹੈਰੋਇਨ ਦੀ ਕੀਮਤ ਲਗਭਗ 3 ਕਰੋੜ ਰੁਪਏ ਬਣਦੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here