ਭਾਸ਼ਾ ਵਿਭਾਗ ਵਲੋਂ ਪੰਜਾਬੀ ਸਾਹਿਤ ਸਿਰਜਣਾ ਅਤੇ ਕਵਿਤਾ ਗਾਇਨ ਮੁਕਾਬਲੇ 1 ਅਗਸਤ ਤੋਂ ਕਰਵਾਏ ਜਾ ਰਹੇ ਹਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਸ਼ਾ ਵਿਭਾਗ ਪੰਜਾਬ ਵਲੋਂ ਨਵੀਂ ਪੀੜ੍ਹੀ ਵਿੱਚ ਸਾਹਿਤ ਸਿਰਜਣ ਦੀ ਰੁਚੀ ਵਿਕਸਤ ਕਰਨ ਲਈ ਜ਼ਿਲ੍ਹਾ ਤੇ ਰਾਜ ਪੱਧਰ ਤੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਂਦੇ ਹਨ। ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਮੁਕਾਬਲੇ ਵਿੱਚ ਹਿੱਸਾ ਲੈਂਦੇ ਹਨ।

Advertisements

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪੱਧਰੀ ਇਹ ਮੁਕਾਬਲੇ 1 ਅਗਸਤ, 2023 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰਗੜ੍ਹ ਵਿਖੇ ਕਰਵਾਏ ਜਾ ਰਹੇ ਹਨ। ਇਸ ਵਿੱਚ ਦਸਵੀਂ ਸ਼ੇ੍ਰਣੀ ਤੱਕ ਦੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ/ ਪ੍ਰਾਈਵੇੇਟ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ।

ਪੰਜਾਬ ਸਾਹਿਤ ਸਿਰਜਣ ਲਈ ਇਹ ਮੁਕਾਬਲੇ ਕਵਿਤਾ/ਕਹਾਣੀ/ਲੇਖ ਲਿਖਣ ਅਤੇ ਕਵਿਤਾ ਗਾਇਨ ਦੇ ਹੋਣਗੇ। ਕਵਿਤਾ, ਕਹਾਣੀ ਅਤੇ ਲੇਖ ਲਿਖਣ ਲਈ ਵਿਸ਼ਾ ਮੌਕੇ ’ਤੇ ਦਿੱਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਲਈ ਐਂਟਰੀ ਫਾਰਮ ਭੇਜਣ ਦੀ ਆਖ਼ਰੀ ਮਿਤੀ 26 ਜੁਲਾਈ, 2023 ਨਿਰਧਾਰਿਤ ਕੀਤੀ ਹੋਈ ਹੈ। ਇਨ੍ਹਾਂ ਮੁਕਾਬਲਿਆਂ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here