ਹਸਪਤਾਲ ਨਸ਼ਾ ਛਡਾਊ ਕੇਂਦਰ ਦੇ ਸਟਾਫ਼ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਰਾਸ਼ਨ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬ ਰੈੱਡ ਕਰਾਸ ਅਤੇ ਪੰਜਾਬ ਸਰਕਾਰ ਦੇ ਤਾਲਮੇਲ ਨਾਲ ਚਲਾਏ ਜਾ ਰਹੇ ਨਸ਼ਾ ਛਡਾਊ ਅਤੇ ਪੁਨਰਵਾਸ ਕੇਂਦਰ ਸੰਕੇਤ ਹਸਪਤਾਲ ਪਟਿਆਲਾ ਵੱਲੋਂ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ਼ ਇੰਡੀਆ, ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮਗਰੀ, ਜਿਸ ਵਿਚ ਮੱਛਰਦਾਨੀਆਂ, ਓ.ਆਰ.ਐਸ, ਬਰੈੱਡ, ਰੱਸ, ਸੁੱਕਾ ਰਾਸ਼ਨ, ਆਟਾ ਆਦਿ ਹੜ੍ਹ ਪੀੜਤਾਂ ਨੂੰ ਪਰਮਿੰਦਰ ਕੌਰ ਮਨਚੰਦਾ ਪ੍ਰੋਜੈਕਟ ਡਾਇਰੈਕਟਰ ਨਸ਼ਾ ਛਡਾਊ ਅਤੇ ਪੁਨਰਵਾਸ ਕੇਂਦਰ ਸੰਕੇਤ ਹਸਪਤਾਲ ਪਟਿਆਲਾ ਦੀ ਅਗਵਾਈ ਹੇਠ ਭੇਜਿਆ ਗਿਆ।

Advertisements

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਨਸ਼ਾ ਛਡਾਊ ਅਤੇ ਪੁਨਰਵਾਸ ਕੇਂਦਰ ਸੰਕੇਤ ਹਸਪਤਾਲ ਪਟਿਆਲਾ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਵੀ ਇਸ ਕੁਦਰਤੀ ਆਫ਼ਤ ਹੜ੍ਹਾਂ ਦੌਰਾਨ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਮੈਡਮ ਪਰਮਿੰਦਰ ਕੌਰ ਮਨਚੰਦਾ, ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ, ਰੁਪਿੰਦਰ ਕੌਰ ਦੀ ਟੀਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹਨਾਂ ਵੱਲੋਂ ਦਿਨ ਰਾਤ ਹੜ੍ਹ ਪੀੜਤਾਂ ਦੀ ਮਦਦ ਕਰਨਾ ਸ਼ਲਾਘਾਯੋਗ ਹੈ।

ਇਸ ਮੌਕੇ ਰਵੀਇੰਦਰ ਸਿੱਧੂ ਭਾਰਤ ਸਕਾਊਟ ਐਂਡ ਗਾਈਡਜ਼, ਪਰਮਿੰਦਰ ਭਲਵਾਨ, ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਜਤਵਿੰਦਰ ਗਰੇਵਾਲ, ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ, ਜਸ਼ਨਜੋਤ ਸਿੰਘ, ਬੁੱਧ ਸਿੰਘ ਸੰਧਨੋਲੀ, ਸੁਮਾਇਰਾ ਸਿੰਘ, ਉਦੇ ਬਤਰਾ, ਮਲਿਕ ਅਰਜਨ ਆਹਲੂਵਾਲੀਆ, ਅਦਰਿਸ ਰਾਏ ਸੂਦ, ਗੁਣਵੰਤ ਗਰੇਵਾਲ, ਗੁਰਲੀਨ ਕੌਰ, ਰੇਨੀ ਥਾਦੀ ਅਤੇ ਸੰਕੇਤ ਹਸਪਤਾਲ ਦੇ ਸਟਾਫ਼ ਕੌਂਸਲਰ ਅਮਰਜੀਤ ਕੌਰ, ਪਰਵਿੰਦਰ ਕੌਰ ਵਰਮਾ ਨੇ ਭਰਪੂਰ ਸਹਿਯੋਗ ਦਿੱਤਾ।

LEAVE A REPLY

Please enter your comment!
Please enter your name here