ਹੜ੍ਹ ਪ੍ਰਭਾਵਿਤ ਸਾਰੇ ਪਿੰਡਾ ਵਿੱਚ ਸਿਹਤ ਸੇਵਾਵਾਂ ਲਈ ਰੋਜ਼ ਲੱਗਣਗੇ ਮੈਡੀਕਲ ਕੈਂਪ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚਾਈ ਜਾਵੇਗੀ  ਹਰ ਸੰਭਵ ਮੈਡੀਕਲ ਸਹੂਲਤ ਫਾਜ਼ਿਲਕਾ  ਬਾਰਡਰ ਦੇ ਪਿੰਡਾਂ ‘ਚ ਹੜ੍ਹਾਂ ਦੀ ਸਥਿਤੀ ਨੂੰ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ, ਅਤੇ ਪੰਜਾਬ ਸਰਕਾਰ ਦੇ ਹੁਕਮਾਂ  ਅਨੁਸਾਰ ਅਤੇ  ਹੜ੍ਹ ਪ੍ਰਭਾਵਿਤ ਪਿੰਡਾ ਵਿਚ ਆਮ ਲੋਕਾਂ ਦੀ ਸਹੂਲਤ ਨੂੰ ਦੇਣ ਲਈ ਰੋਜ਼ ਮੈਡੀਕਲ ਕੈਂਪ ਲਗਾਏ ਜਾਣਗੇ। ਜਿਸ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਉਹਨਾ ਨੂੰ ਪਿੰਡ ਵਿੱਚ ਹੀ ਮਿਲ ਸਕੇ। ਇਹਨਾ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਕੀਤਾ ਉਹਨਾ ਕਿਹਾ ਕਿ  ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ ਪਿੰਡ ਮਹਾਤਮ ਨਗਰ ਵਿਚ ਬਣਾਏ ਗਏ ਕੰਟਰੋਲਰੂਮ ਵਿਖੇ ਰਪਿਡ ਰਿਸਪੋਸ ਮੈਡੀਕਲ ਟੀਮਾਂ ਅਤੇ ਰਿਲੀਫ਼ ਕੈਂਪ ਅਸਿਫਵਾਲ, ਸਲੇਮਸ਼ਾਹ, ਹਸਤਾ ਕਲਾ, ਮੌਜ਼ਮ  ਅਤੇ ਜਟਵਾਲੀ ਵਿਚ ਵਿਸ਼ੇਸ  ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ।

Advertisements

ਹੜ੍ਹਾਂ ਦੀ ਸਥਿਤੀ ‘ਚ ਜਿੱਥੇ ਕਈ ਬਿਮਾਰੀਆਂ ਫੈਲਣ ਦਾ ਡਰ ਲੋਕਾਂ ਨੂੰ ਸਤਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਚੌਕਸ ਹੋ ਕੇ ਮੌਕੇ ‘ਤੇ ਡਿਊਟੀ ਦਿੰਦਾ ਨਜ਼ਰ ਆ ਰਿਹਾ ਹੈ। ਜਿਸ ਦੇ ਨਾਲ ਪਿੰਡਾ ਵਿਚ ਮੈਡੀਕਲ ਕੈਂਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਦੱਸਿਆ ਕਿ ਇਸ ਸੰਬਧੀ ਟੀਮਾ ਦਾ ਗਠਨ ਕੀਤਾ ਗਿਆ ਹੈ। ਉਹਨਾ ਕਿਹਾ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ।  ਉਨ੍ਹਾਂ ਨੇ ਸਿਹਤ  ਸੰਸਥਾਵਾ ਦੇ ਮੁੱਖੀਆ ਨੂੰ ਕਿਹਾ ਕਿ  ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ।

ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕੇ ‘ਚ ਫਸੇ ਲੋਕਾਂ ਦੀ ਮਦਦ ਲਈ ਜਿਲ੍ਹਾ ਪੱਧਰ ਤੋ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ  ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਜ਼ਰੂਰਤ ਹੁੰਦੀ ਹੈ, ਤਾਂ ਉਹ ਕੰਟਰੋਲ ਰੂਮ ਦੇ ਨੰਬਰ  01638264105 ‘ਤੇ ਸੰਪਰਕ ਕਰਕੇ, ਸਿਹਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਡੱਬਵਾਲਾ ਕਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ  ਕਿਹਾ ਕਿ ਬਲਾਕ ਡੱਬਵਾਲਾ ਕਲਾ ਦੇ ਪਿੰਡਾਂ ‘ਚ ਹੜ੍ਹਾਂ ਦੀ ਸਥਿਤੀ ਨੂੰ ਦੇ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਜੁਟਿਆ  ਹੋਇਆ ਹੈ। ਪ੍ਰਭਾਵਿਤ ਲੋਕਾਂ ਦੇ ਇਲਾਜ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਚ ਲੋਕਾਂ ਦੇ ਇਲਾਜ ‘ ਲਈ ਵਿਆਪਕ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਲੋਕਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਦੇ ਨੇੜੇ ਮੈਡੀਕਲ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ‘ਚ ਹੈ। ਸਿਹਤ ਵਿਭਾਗ  ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਮੰਗਲਵਾਰ ਤੋਂ ਪਿੰਡ ਤੇਜਾ ਰੁਹੇਲਾ, ਦੋਨਾਂ ਨਾਨਕਾ, ਝੰਗਰ ਭੈਣੀ, ਮੁਹਾਰ ਜਮਸ਼ੇਰ, ਹਸਤਾ ਕਲਾ, ਵੱਲੇ ਸ਼ਾਹ ਹਿਠਰ, ਰਾਮ ਸਿੰਘ ਭੈਣੀ, ਮਹਾਤਮ ਨਗਰ, ਜੱਟਵਾਲੀ ਵਿਖੇ ਮੈਡੀਕਲ ਕੈਂਪ ਲਗਾਏ ਜਾਣਗੇ।

LEAVE A REPLY

Please enter your comment!
Please enter your name here