Thursday, October 29, 2026
Home Latest ਤਰਨਤਾਰਨ ’ਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬੀਐੱਸਐਫ ਜਵਾਨਾਂ ਨੇ ਕੀਤੀ...

ਤਰਨਤਾਰਨ ’ਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬੀਐੱਸਐਫ ਜਵਾਨਾਂ ਨੇ ਕੀਤੀ ਬਰਾਮਦ

ਤਰਨਤਾਰਨ (ਦ ਸਟੈਲਰ ਨਿਊਜ਼)। ਭਾਰਤ-ਪਾਕਿਸਤਾਨ ਸਰਹੱਦ ਤੇ ਸਵੇਰੇ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਸਤਕ ਦਿੱਤੀ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਡਰੋਨ ਦੀ ਅਵਾਜ਼ ਸੁਣੀ। ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਪਾਕਿਸਤਾਨੀ ਡਰੋਨ ਵਾਪਸ ਚਲਾ ਗਿਆ ਪਰ ਇਸ ਰਾਹੀਂ ਸੁੱਟੀ ਗਈ 17 ਕਰੋੜ ਰੁਪਏ ਦੀ ਹੈਰੋਇਨ ਨੂੰ ਜਵਾਨਾਂ ਨੇ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ।

Advertisements

ਬੀਐੱਸਐਫ ਦੇ ਬੁਲਾਰੇ ਅਨੁਸਾਰ ਭਾਰਤੀ ਜਵਾਨਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਕੰਡਿਆਲੀ ਤਾਰ ਨੇੜੇ ਗਸ਼ਤ ਦੌਰਾਨ ਰਾਤ ਨੂੰ ਡਰੋਨ ਰਾਹੀਂ ਕਿਸੇ ਚੀਜ਼ ਦੇ ਡਿੱਗਣ ਦੀ ਅਵਾਜ਼ ਸੁਣੀ। ਇਸ ਤੋਂ ਬਾਅਦ ਜਵਾਨਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ। ਬੀਐੱਸਐਫ ਦੇ ਜਵਾਨਾਂ ਵੱਲੋਂ ਜਾਂਚ ਤੋਂ ਬਾਅਦ ਹੈਰੋਇਨ ਸਥਾਨਕ ਪੁਲਿਸ ਨੂੰ ਸੌਂਪ ਦਿੱਤੀ ਗਈ।

LEAVE A REPLY

Please enter your comment!
Please enter your name here