ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼)। ਜੰਮੂ-ਕਸ਼ਮੀਰ ਦੇ ਪੂੰਛ ਦੇ ਸਿੰਧਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ ਸਾਂਝੀ ਮੁਹਿੰਮ ਦੌਰਾਨ ਚਾਰ ਅੱਤਵਾਦੀਆਂ ਨੂੰ ਢੇਰ ਕੀਤਾ ਹੈ। ਜਾਣਕਾਰੀ ਮੁਤਾਬਕ ਮਾਰੇ ਗਏ ਸਾਰੇ ਅੱਤਵਾਦੀ ਵਿਦੇਸ਼ੀ ਸਨ। ਅੱਤਵਾਦੀਆਂ ਅਤੇ ਭਾਰਤੀ ਜਵਾਨਾਂ ਵਿੱਚ ਹੋਈ ਮੁੱਠਭੇੜ ਵਿੱਚ ਦੋਹਾਂ ਧਿਰਾਂ ਵਿਚਕਾਰ ਗੋਲੀਆਂ ਚਲਾਈਆਂ ਗਈਆਂ।
ਸੋਮਵਾਰ ਰਾਤ ਕਰੀਬ 11.30 ਵਜੇ ਸ਼ੁਰੂ ਹੋਇਆ ਇਹ ਮੁਕਾਬਲਾ ਮੰਗਲਵਾਰ ਸਵੇਰ ਤੱਕ ਜਾਰੀ ਰਿਹਾ। ਸੁਰੱਖਿਆ ਬਲਾਂ ਵਲੋਂ ਨਿਗਰਾਨੀ ਉਪਕਰਨਾਂ ਦੇ ਨਾਲ-ਨਾਲ ਡਰੋਨ ਵੀ ਤੈਨਾਤ ਕੀਤੇ ਗਏ। ਅੱਤਵਾਦੀਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ।