ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੁਠਿਆੜਾਂ ਦੇ ਨਿਵਾਸੀ ਹਸ਼ਨਪ੍ਰੀਤ ਸਿੰਘ ਦੀ ਹੋਈ ਮੌਤ

ਬਨੂੜ (ਦ ਸਟੈਲਰ ਨਿਊਜ਼ ), ਬਨੂੜ ਦੇ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਉਸ ਦੀ ਉਮਰ ਤਕਰੀਬਨ 22 ਸਾਲ ਦੀ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇੱਕਲੌਤਾ ਭਰਾ ਸੀ, ਅਤੇ ਡੇਢ ਕੁ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਟ ਦੀ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ।ਹਸ਼ਨਪ੍ਰੀਤ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਮਿਲਟਨ ਝੀਲ ‘ਤੇ ਘੁੰਮਣ ਗਿਆ ਸੀ,

Advertisements

ਜਿੱਥੇ ਕਿ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਡਿੱਗ ਗਿਆ। ਗੋਤਾਖੋਰਾਂ ਨੇ ਉਸ ਨੂੰ ਤੁਰੰਤ ਬਾਹਰ ਕੱਢ ਕੇ ਹੈਲੀਕਾਪਟਰ ਰਾਹੀ ਹਸਪਤਾਲ ਪਹੁੰਚਾਇਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾਂ ਰਿਹਾ ਹੈ ਕਿ ਡੇਢ ਕੁ ਮਹੀਨਾ ਪਹਿਲਾਂ ਹੀ ਪਿਤਾ ਕਸ਼ਮੀਰ ਸਿੰਘ ਦੀ ਭਾਖੜਾ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਜਿਸ ਪਿੱਛੋ ਹਸ਼ਨਪ੍ਰੀਤ ਹੀ ਆਪਣੀ ਮਾਂ ਦਾ ਸਹਾਰਾ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ।

LEAVE A REPLY

Please enter your comment!
Please enter your name here