
ਪਠਾਨਕੋਟ (ਦ ਸਟੈਲਰ ਨਿਊਜ਼): ਹਲਕਾ ਭੋਆ ਦੇ ਪਿੰਡ ਵਿੱਚ ਘਰੇਲੂ ਝਗੜੇ ਦੌਰਾਨ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਪਤੀ ਵੱਲੋ ਦਿੱਤੇ ਪਤਨੀ ਨੇ ਖਰਚ ਕੀਤੇ ਸਨ। ਜਿਸ ਗੱਲ ਪਿੱਛੇ ਦੋਵਾਂ ਵਿਚਾਲੇ ਲੜਾਈ ਹੋ ਗਈ। ਪਤੀ ਨੇ ਗੁੱਸੇ ਵਿੱਚ ਆ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਜਿਸ ਤੋ ਬਾਅਦ ਉਹ ਜ਼ਖਮੀ ਪਤਨੀ ਨੂੰ ਲੈ ਕੇ ਹਸਪਤਾਲ ਪਹੁੰਚਿਆ। ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕੀਤਾ। ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਸ਼ੀ ਪਤੀ ਨੂੰ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਪ੍ਰਵੀਨ ਕੌਰ ਪਤਨੀ ਪਰਮਿੰਦਰ ਸਿੰਘ ਵਾਸੀ ਖੋਬਾ ਵਜੋ ਹੋਈ ਹੈ।
ਉਸ ਦੀ ਧੀ ਨੇ ਦੱਸਿਆ ਕਿ ਜਦੋ ਉਸ ਦੇ ਪਿਤਾ ਕੰਮ ਤੋ ਵਾਪਸ ਆਏ ਤਾਂ ਪੈਸਿਆ ਨੂੰ ਲੈ ਕੇ ਮਾਂ ਨਾਲ ਝਗੜਾ ਕਰਨ ਲੱਗ ਗਏ। ਝਗੜਾ ਇੰਨਾਂ ਵੱਧ ਗਿਆ ਪਿਤਾ ਨੇ ਉਸ ਦੀ ਮਾਂ ਦੇ ਸਿਰ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਘਟਨਾ ਤੋ ਬਾਅਦ ਬੱਚਿਆ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ।












