ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈਏਐਸ ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ

ਚੰਡੀਗੜ੍ਹ, (ਦ ਸਟੈਲਰ ਨਿਊਜ਼): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਜ਼ਮ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ ਮੰਗਲਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

Advertisements

ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਨੂੰ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 , ਪੰਜਾਬ ਮੁਹਾਲੀ ਵਿਖੇ ਦਰਜ ਐਫ.ਆਈ.ਆਰ. ਨੰਬਰ 11 ਮਿਤੀ 06.08.2022 ਵਿੱਚ ਪ੍ਰੋਡਕਸ਼ਨ ਵਾਰੰਟ ਪ੍ਰਾਪਤ ਕਰਨ ਉਪਰੰਤ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਕਤ ਅਧਿਕਾਰੀ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਦਰਜ ਇਕ ਹੋਰ ਕੇਸ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਿਆਂਇਕ ਰਿਮਾਂਡ ‘ਤੇ ਸੀ ।

ਮੁਕੱਦਮੇ ਦੀ ਤਫਤੀਸ਼ ਦੌਰਾਨ ਅਤੇ ਉਕਤ ਵੱਲੋਂ ਕੀਤੇ ਇਕਬਾਲੀਆ ਬਿਆਨ ਦੇ ਆਧਾਰ ‘ਤੇ ਸੰਜੇ ਪੋਪਲੀ ਦੇ ਘਰੋਂ ਵੱਖ-ਵੱਖ ਕਿਸਮ ਦਾ ਸਾਮਾਨ ਬਰਾਮਦ ਕੀਤਾ ਗਿਆ, ਜਿਸ ਵਿੱਚ ਸੋਨੇ ਦੀਆਂ 9 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿਲੋਗ੍ਰਾਮ), ਵੱਖ-ਵੱਖ ਵਜ਼ਨ ਦੇ 49 ਸੋਨੇ ਦੇ ਬਿਸਕੁਟ (3160 ਗ੍ਰਾਮ), ਵੱਖ-ਵੱਖ ਵਜ਼ਨ ਦੇ 12 ਸੋਨੇ ਦੇ ਸਿੱਕੇ (356 ਗ੍ਰਾਮ), ਚਾਂਦੀ ਦੀਆਂ 3 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿਲੋਗ੍ਰਾਮ), 18 ਚਾਂਦੀ ਦੇ ਸਿੱਕੇ (180 ਗ੍ਰਾਮ), 4 ਐਪਲ ਆਈ-ਫੋਨ, ਇੱਕ ਸੈਮਸੰਗ ਫੋਲਡ ਫ਼ੋਨ, ਦੋ ਸੈਮਸੰਗ ਸਮਾਰਟ ਘੜੀਆਂ ਅਤੇ 500-500 ਦੇ 700 ਭਾਰਤੀ ਕਰੰਸੀ ਦੇ ਨੋਟ (ਕੁੱਲ 3,50,000 ਰੁਪਏ) ਸ਼ਾਮਲ ਹਨ। ਉਕਤ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਸੋਨੇ ਅਤੇ ਚਾਂਦੀ ਦੀ ਕੀਮਤ 6.62 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਉਕਤ ਮੁਲਜ਼ਮ ਦੀਆਂ ਜਾਇਦਾਦਾਂ, ਤਨਖ਼ਾਹਾਂ, ਬੈਂਕ ਖਾਤਿਆਂ ਅਤੇ ਹੋਰ ਅਸਾਸਿਆਂ ਦਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਅਗਲੇਰੀ ਪੜਤਾਲ ਜਾਰੀ ਹੈ ।

LEAVE A REPLY

Please enter your comment!
Please enter your name here