ਸ਼ਿਮਲਾ ਦੇ ਰੈਸਟੋਰੈਂਟ ਵਿੱਚ ਧਮਾਕਾ ਹੋਣ ਕਾਰਨ 1 ਵਿਅਕਤੀ ਦੀ ਮੌਤ, 13 ਜ਼ਖ਼ਮੀ

ਸ਼ਿਮਲਾ (ਦ ਸਟੈਲਰ ਨਿਊਜ਼)। ਹਿਮਾਚਲ ਦੀ ਰਾਜਧਾਨੀ ਸ਼ਿਮਲਾ ਦੇ ਮੱਧ ਬਾਜ਼ਾਰ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਰੈਸਟੋਰੈਂਟ ਵਿੱਚ ਧਮਾਕਾ ਹੋਇਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 13 ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਤੇ ਪੁਲਿਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਪਹਿਚਾਣ ਅਵਨੀਸ਼ ਵਜੋਂ ਹੋਈ ਹੈ।

Advertisements

ਜੋ ਆਪਣੀ ਪਤਨੀ ਨਾਲ ਮੰਦਰ ਮੱਥਾ ਟੇਕਣ ਆਇਆ ਸੀ ਅਤੇ ਮੰਦਿਰ ਦੇ ਬਾਹਰ ਖੜ੍ਹਾ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਰੈਸਟੋਰੈਂਟ ਦੀ ਉਪਰਲੀ ਮੰਜ਼ਿਲ ਤੇ ਵੀ ਕੁੱਝ ਦੁਕਾਨਾਂ ਦਾ ਧਮਾਕੇ ਕਾਰਨ ਨੁਕਸਾਨ ਹੋ ਗਿਆ। ਮੁੱਢਲੀ ਜਾਂਚ ਵਿੱਚ ਇਹ ਸਿਲੰਡਰ ਦਾ ਧਮਾਕਾ ਲੱਗ ਰਿਹਾ ਹੈ ਪਰ ਇਸ ਦੀ ਪੁਸ਼ਟੀ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।

LEAVE A REPLY

Please enter your comment!
Please enter your name here