ਪਿੰਡ ਗੋਸਲ ਦੇ ਨੌਜਵਾਨ ਸੁਖਪਾਲ ਵਲੋਂ ਆਤਮਹੱਤਿਆ ਕਰਨ ਦੇ ਮਾਮਲੇ ‘ਚ ਪਰਿਵਾਰ ਵਲੋਂ ਦੋਸ਼ੀਆਂ ਨੂੰ ਗਿਰਫ਼ਤਾਰ ਕਰਨ ਦੀ ਮੰਗ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਕਪੂਰਥਲਾ ਦੇ ਨਜਦੀਕੀ ਪਿੰਡ ਗੋਸਲ ਦੇ ਨੌਜਵਾਨ ਸੁਖਪਾਲ ਸਿੰਘ ਨੂੰ ਕਥਿਤ ਤੌਰ ‘ਤੇ ਮਰਨ ਲਈ ਮਜਬੂਰ ਕਰਨ ਵਾਲੇ ਦੋ ਵਿਅਕਤੀਆਂ ਸਤਨਾਮ ਸਿੰਘ ਤੇ ਜਗਤਾਰ ਸਿੰਘ ਵਾਸੀ ਪਿੰਡ ਜੱਲੋਵਾਲ ਨੂੰ  ਤੁਰੰਤ ਗਿਰਫ਼ਤਾਰ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਪਾਲ ਸਿੰਘ, ਸੇਵਾ ਸਿੰਘ, ਜੋਗਾ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਐਸ.ਐਸ.ਪੀ. ਕਪੂਰਥਲਾ ਤੋਂ ਮੰਗ ਕੀਤੀ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ ਮ੍ਰਿਤਕ  ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੇ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਇਸ ਮਾਮਲੇ ਵਿਚ ਸ਼ਾਮਲ ਕਥਿਤ ਦੋਸ਼ੀਆਂ ਨੂੰ  ਗਿਰਫ਼ਤਾਰ ਨਾ ਕੀਤਾ ਤਾਂ ਭਾਰਤੀ ਕਿਸਾਨ ਯੂਨੀਅਨ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ।

Advertisements

ਕਿਸਾਨ ਆਗੂਆਂ ਨੇ ਦੱਸਿਆ ਕਿ ਸੁਖਪਾਲ ਸਿੰਘ ਨੇ 2019 ਵਿਚ ਸਤਨਾਮ ਸਿੰਘ ਤੇ ਉਸ ਦੇ ਭਰਾ ਜਗਤਾਰ ਸਿੰਘ ਨਾਲ ਠੇਕੇ ਦੇ ਆਧਾਰ ‘ਤੇ ਸਾਂਝੇ ਆਲੂ ਲਗਾਏ ਸਨ, ਜਿਸ ਬਦਲੇ ਮ੍ਰਿਤਕ ਸੁਖਪਾਲ ਸਿੰਘ ਨੇ ਉਨ੍ਹਾਂ ਨੂੰ  ਸਕਿਉਰਿਟੀ ਵਜੋਂ ਚੈੱਕ ਦਿੱਤਾ ਸੀ ਤੇ ਆਲੂਆਂ ਦੀ ਵਿੱਕਰੀ ਤੋਂ ਬਾਅਦ ਪਰਮਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੀ ਮੌਜੂਦਗੀ ਵਿਚ ਉਨ੍ਹਾਂ ਨਾਲ ਸਾਰਾ ਹਿਸਾਬ ਕਿਤਾਬ ਕੀਤਾ ਗਿਆ ਤੇ ਸੁਖਪਾਲ ਸਿੰਘ ਦੇ ਹਿਸਾਬ ਪਿੱਛੋਂ ਵਧੇ 24 ਹਜ਼ਾਰ ਰੁਪਏ ਸਤਨਾਮ ਸਿੰਘ ਤੇ ਜਗਤਾਰ ਸਿੰਘ ਨੇ ਉਸ ਨੂੰ ਵਾਪਸ ਦੇ ਦਿੱਤੇ। ਕਿਸਾਨ ਆਗੂਆਂ ਨੇ ਮੱਖਣ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਦੱਸਿਆ ਕਿ ਸਤਨਾਮ ਸਿੰਘ ਤੇ ਜਗਤਾਰ ਸਿੰਘ ਕੋਲ ਇਕ ਚੈੱਕ ਸੀ, ਜੋ ਉਸ ਦਾ ਲੜਕਾ ਵਾਰ ਵਾਰ ਮੰਗਦਾ ਰਿਹਾ ਤਾਂ ਉਹ ਇਹ ਕਹਿ ਕੇ ਉਸ ਨੂੰ ਮੋੜ ਦਿੰਦੇ ਕਿ ਚੈੱਕ ਗੁੰਮ ਹੋ ਗਿਆ ਹੈ, ਪਰ ਤਿੰਨ ਸਾਲ ਬਾਅਦ ਉਨ੍ਹਾਂ ਕਥਿਤ ਤੌਰ ‘ਤੇ ਸਾਢੇ 13 ਲੱਖ ਰੁਪਏ ਦਾ ਚੈੱਕ ਭਰ ਕੇ ਬੈਂਕ ਵਿਚ ਲਗਾ ਦਿੱਤਾ, ਜਿਸ ‘ਤੇ ਸੁਖਪਾਲ ਸਿੰਘ ਨੂੰ ਕੋਰਟ ਨੇ ਸੰਮਨ ਜਾਰੀ ਕੀਤੇ | ਸੁਖਪਾਲ ਸਿੰਘ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਕੋਰਟ ਵਲੋਂ ਜਾਰੀ ਕੀਤੇ ਸੰਮਨ ਤੋਂ ਬਾਅਦ ਮੇਰਾ ਪੁੱਤਰ ਦਿਮਾਗ਼ੀ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ ਤੇ ਬੀਤੀ 28 ਜੂਨ ਨੂੰ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਦਿੱਤੀ ਸੀ।

ਕਿਸਾਨ ਆਗੂਆਂ ਨੇ ਕਿਹਾ ਕਿ ਸੁਖਪਾਲ ਸਿੰਘ ਨੇ ਆਤਮ ਹੱਤਿਆ ਕਰਨ ਤੋਂ ਪਹਿਲਾਂ ਇਕ ਵੀਡੀਓ ਜਾਰੀ ਕੀਤੀ। ਜਿਸ ਵਿਚ ਉਨ੍ਹਾਂ ਆਪਣੇ ਨਾਲ ਹੋਈ ਹੇਰਾ ਫੇਰੀ ਬਾਰੇ ਵਿਸਥਾਰ ਪੂਰਵਕ ਖ਼ੁਲਾਸਾ ਕੀਤਾ ਤੇ ਉਸ ਵੀਡੀਓ ਦੇ ਆਧਾਰ ‘ਤੇ ਹੀ ਥਾਣਾ ਸਦਰ ਪੁਲਿਸ ਨੇ ਸਤਨਾਮ ਸਿੰਘ ਤੇ ਜਗਤਾਰ ਸਿੰਘ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਪ੍ਰੰਤੂ ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਕੀਤੇ ਜਾਣ ਕਾਰਨ ਪਰਿਵਾਰਕ ਮੈਂਬਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਬਲਜੋਤ ਸਿੰਘ, ਬੂਟਾ ਸਿੰਘ, ਸਤਨਾਮ ਸਿੰਘ, ਪੰਚ ਸੰਤੋਖ ਸਿੰਘ, ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜ਼ਰ ਸਨ ਇਸ ਸੰਬੰਧੀ ਥਾਣਾ ਸਦਰ ਮੁੱਖੀ ਸੋਨਮਦੀਪ ਕੌਰ ਨਾਲ ਸੰਪਰਕ ਕੀਤਾ ਗਿਆ ਤੇ ਓਹਨਾ ਨੇ ਦੱਸਿਆ ਕਿ ਦੋਸ਼ੀਆਂ ਤੇ ਪਰਚਾ ਦਰਜ਼ ਕੀਤਾ ਗਿਆ ਹੈ ਤੇ ਗਿਰਫਤਾਰੀ ਲਈ ਛਾਪੇਮਾਰੀ ਵੀ ਚੱਲ ਰਹੀ ਹੈ ਬਾਕੀ ਸਬੂਤ ਅਤੇ ਤਫਤੀਸ਼ ਵੀ ਕੀਤੀ ਜਾ ਰਹੀ ਹੈ ਜਲਦ ਦੋਸ਼ੀਆਂ ਨੂੰ ਗਿਰਫ਼ਤਾਰ ਕਰ ਲਿਤਾ ਜਾਵੇਗਾ।

LEAVE A REPLY

Please enter your comment!
Please enter your name here