ਦਿੱਲੀ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵੱਜੋਂ ਸਹੁੰ ਚੁੱਕ ਲਈ ਹੈ। ਮਈ ਮਹੀਨੇ ਦੌਰਾਨ ਹੋਈ ਜ਼ਿਮਨੀ ਚੋਣਾਂ ਵਿੱਚ ਸੁਸ਼ੀਲ ਰਿੰਕੂ ਨੇ ਜਲੰਧਰ ਵਿੱਚ ਜਿੱਤ ਹਾਸਲ ਕੀਤੀ ਸੀ।
ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਦਿੱਲੀ ਤੋਂ ਆਮ ਆਦਮੀ ਪਾਰਟੀ ਦਾ ਕੋਈ ਵੀ ਸੰਸਦ ਮੈਂਬਰ ਨਹੀਂ ਚੁੱਣ ਸਕਿਆਂ ਸੀ। ਪਰ ਹੁਣ ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੂੰ ਲੋਕ ਸਭਾ ਵਿੱਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਵਜੋਂ ਭੂਮਿਕਾ ਨਿਭਾਉਂਣਗੇ।