ਮਣੀਪੁਰ ਵਿੱਚ 2 ਔਰਤਾਂ ਨਾਲ ਘਿਨੌਣੀ ਕਰਤੂਤ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫ਼ਤਾਰ

ਮਣੀਪੁਰ (ਦ ਸਟੈਲਰ ਨਿਊਜ਼)। ਮਣੀਪੁਰ ਵਿੱਚ ਦੋ ਔਰਤਾਂ ਨਾਲ ਕੀਤੀ ਗਈ ਹੈਵਾਨੀਅਤ ਨੇ ਸਮੁੱਚੀ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇਸ ਘਿਨੌਣੀ ਕਰਤੂਤ ਦੀ ਵੀਡੀਓ ਸੋਸ਼ਲ ਮੀਡੀਆਂ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਬੀਤੇ ਦਿਨ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਭੀੜ ਵੱਲੋਂ 2 ਔਰਤਾਂ ਨੂੰ ਨਗਨ ਹਾਲਤ ਵਿੱਚ ਪਰੇਡ ਕਰਵਾਈ ਜਾ ਰਹੀ ਸੀ, ਅਤੇ ਉਨ੍ਹਾਂ ਨਾਲ ਘਿਨੌਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਸਨ।

Advertisements

ਇਸ ਮਾਮਲੇ ਦੀ ਤੁਰੰਤ ਕਾਰਵਾਈ ਕਰਦੇ ਹੋਏ ਮਣੀਪੁਰ ਪੁਲਿਸ ਨੇ ਮੁੱਖ ਦੋਸ਼ੀ ਦੀ ਗ੍ਰਿਫ਼ਤਾਰੀ ਕੀਤੀ ਹੈ। ਦੋਸ਼ੀ ਦੀ ਪਹਿਚਾਣ ਖੁਰੀਮ ਹੀਰੇ ਦਾਸ ਵਜੋਂ ਹੋਈ ਹੈ। ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ, ਇਨ੍ਹਾਂ ਨੂੰ ਮੌਤ ਦੀ ਸਜ਼ਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

LEAVE A REPLY

Please enter your comment!
Please enter your name here