ਅੰਮ੍ਰਿਤਸਰ ਵਿੱਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਨੌਜਵਾਨਾਂ ਨੇ ਇੱਕ ਵਿਅਕਤੀ ਤੇ ਚਲਾਈਆਂ ਗੋਲੀਆਂ, ਭਾਲ ਜਾਰੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਥਾਣਾ ਗੇਟ ਹਕੀਮਾਂ ਦੇ ਅਧੀਨ ਪੈਂਦੇ ਇਲਾਕੇ ਡੈਮਗੰਜ ਦਾ ਹੈ। ਇੱਥੇ ਦੇਰ ਰਾਤ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਕੁੱਝ ਨੌਜਵਾਨਾਂ ਵੱਲੋਂ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ ਵਿਅਕਤੀ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਦੇ ਨਾਲ ਹੀ ਘਰ ਵਿੱਚ ਮੌਜੂਦ ਬਜ਼ੁਰਗ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋ ਗਿਆ।

Advertisements

ਪੀੜਿਤ ਦੇ ਪੁੱਤਰ ਹਰਮਨਜੋਤ ਨੇ ਦੱਸਿਆ ਕਿ ਉਹ ਸ਼ਰਾਬ ਦੀ ਕੰਪਨੀ ਵਿੱਚ ਕੰਮ ਕਰਦਾ ਹੈ ਤੇ ਉਸਦੇ ਘਰ ਤਿੰਨ ਨੌਜਵਾਨ ਆਏ ਤੇ ਉਸਦੇ ਪਿਤਾ ਦੇ ਪੇਟ ਵਿੱਚ ਗੋਲੀ ਮਾਰੀ ਤੇ ਕੁੱਝ ਹਵਾ ਵਿੱਚ ਵੀ ਫਾਇਰ ਕੀਤੇ ਗਏ। ਇਸ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਵਿਅਕਤੀਆਂ ਨੂੰ ਤੁਰੰਤ ਹੀ ਹਸਤਾਲ ਦਾਖਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਦੋਸ਼ੀਆਂ ਦੀ ਭਾਲ ਕਰਨੀ ਜਾਰੀ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here