Saturday, October 31, 2026
Home Latest ਪੁਲਿਸ ਨੇ ਨਾਜਾਇਜ਼ ਚਲਾ ਰਹੇ ਇੰਟਰਨੈਸ਼ਨਲ ਕਾਲ ਸੈਂਟਰ ਗਿਰੋਹ ਦੇ 29 ਮੈਂਬਰਾਂ...

ਪੁਲਿਸ ਨੇ ਨਾਜਾਇਜ਼ ਚਲਾ ਰਹੇ ਇੰਟਰਨੈਸ਼ਨਲ ਕਾਲ ਸੈਂਟਰ ਗਿਰੋਹ ਦੇ 29 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਪੁਲਿਸ ਨੇ  ਨਾਜਾਇਜ਼ ਚਲਾਏ ਜਾ ਰਹੇ ਇੰਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ ਕੀਤਾ ਹੈ। ਪੁਲਿਸ ਨੇ ਕਾਲ ਸੈਂਟਰ ਚਲਾਉਣ ਵਾਲੇ 29 ਠੱਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗਿਰੋਹ ਦੇ ਮੈਂਬਰ ਜ਼ਿਆਦਾਤਰ ਵਿਦੇਸ਼ੀ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸੀ। ਪੁਲਿਸ ਨੂੰ ਇਸ ਗਿਰੋਹ ਬਾਰੇ ਗੁਪਤ ਸੂਚਨਾ ਮਿਲੀ ਸੀ।

Advertisements

ਜਿਸ ਤੋਂ ਬਾਅਦ ਪੁਲਿਸ ਨੇ ਛਾਪਾਮਾਰੀ ਕਰਕੇ ਦੋਸ਼ੀਆਂ ਨੂੰ ਫੜਿਆ ਹੈ। ਇਸ ਦੇ ਨਾਲ ਦੋਸ਼ੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਮੇਘਾਲਿਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼, ਨਾਗਾਲੈਂਡ , ਦਿੱਲੀ ਅਤੇ ਪੰਜਾਬ ਤੋਂ ਹਨ। ਪੁਲਿਸ ਅਧਿਕਾਰੀਆਂ ਨੇ ਪ੍ਰੈਸ ਵਾਰਤਾਂ ਕਰਕੇ ਇਸ ਸੰਬੰਧੀ ਸੰਖੇਪ ਵਿੱਚ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here