Wednesday, October 21, 2026
Home Latest ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਗੁਰਬਾਣੀ ਦਾ ਪ੍ਰਸਾਰਣ ਕਰ ਰਹੀ ਹੈ,...

ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਗੁਰਬਾਣੀ ਦਾ ਪ੍ਰਸਾਰਣ ਕਰ ਰਹੀ ਹੈ, ਬਾਕੀਆਂ ਨੂੰ ਕਿਉਂ ਨਹੀਂ?: ਮੁੱਖ ਮੰਤਰੀ ਮਾਨ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਤੋ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਸ਼੍ਰੀ ਦਰਬਾਰ ਸਾਹਿਬ ਤੋ ਗੁਰਬਾਣੀ ਦੇ ਪ੍ਰਸਾਰਨ ਦਾ ਅਧਿਕਾਰ ਅਜੇ ਪੀਟੀਸੀ ਚੈਨਲ ਕੋਲ ਹੀ ਰਹੇਗਾ। ਇਹ ਫ਼ੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਲਿਆ ਗਿਆ ਹੈ। ਇਸ ਤੋ ਇਲਾਵਾ 24 ਜੁਲਾਈ ਤੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਆਪਣਾ ਯੂ-ਟਿਊਬ ਚੈਨਲ ਚਲਾਉਣ ਦਾ ਐਲਾਨ ਕੀਤਾ ਗਿਆ ਹੈ।

Advertisements

ਉਧਰ, ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਦੇ ਹੋਇਆ ਆਖਿਆ ਹੈ ਕਿ ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ? ਲਾਲਚ ਦੀ ਹੱਦ ਹੁੰਦੀ ਐ…

LEAVE A REPLY

Please enter your comment!
Please enter your name here