
ਚੰਡੀਗੜ੍ਹ (ਦ ਸਟੈਲਰ ਨਿਊਜ਼ )। ਪੰਜਾਬ ਤੋ 72 ਅਧਿਆਪਕਾਂ ਦੀ ਟੀਮ ਪ੍ਰਬੰਧਕ ਹੁਨਰ ਸਿੱਖਣ ਲਈ ਪੰਜਾਬ ਤੋ 72 ਅਧਿਆਪਕਾਂ ਦੀ ਟੀਮ ਜਾ ਰਹੀ ਹੈ। ਅਧਿਆਪਕਾਂ ਨੂੰ ਸਿੰਗਾਪੁਰ ਭੇਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਹੁੰਚੇ। ਉਨ੍ਹਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਸ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਸਤਵੀਰ ਬੇਦੀ ਵੀ ਹਾਜ਼ਰ ਸਨ।

ਸੀਐਮ ਮਾਨ ਨੇ ਕਿਹਾ ਕਿ ਇਹ ਪੰਜਾਬ ਦੀ ਸਿੱਖਿਆ ਵਿੱਚ ਇੱਕ ਕ੍ਰਾਂਤੀਕਾਰੀ ਦਿਨ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਸਿੰਗਾਪੁਰ ਵਿੱਚ ਪੇਸ਼ੇਵਰ ਸਿਖਲਾਈ ਦਿੱਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਸਿੱਖਿਆ ਪ੍ਰਣਾਲੀ ਦੀ ਆਧੁਨਿਕ ਤਕਨੀਕ ਨਾਲ ਸਿਖਲਾਈ ਦਿੱਤੀ ਜਾਵੇਗੀ।











