ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੋ ਦਿਨਾਂ ਲਈ ਹੋਰ ਮੁਲਤਵੀ ਕੀਤੀ

ਗੁਰਦਾਸਪੁਰ (ਦ ਸਟੈਲਰ ਨਿਊਜ਼ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜਾ ਲੈਣ ਤੋਂ ਬਾਅਦ 2 ਦਿਨਾਂ ਲਈ ਹੋਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਯਾਤਰਾ ਨੂੰ ਮੁੜ ਸ਼ੁਰੂ ਕਰਨ ਲਈ ਹੁਣ 24 ਜੁਲਾਈ ਦਿਨ ਸੋਮਵਾਰ ਦੀ ਸ਼ਾਮ ਨੂੰ ਦੁਬਾਰਾ ਰੀਵਿਊ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਵੀ ਦਰਿਆ ਦੇ ਪਾਣੀ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਰਸਤੇ ਨੂੰ ਕੁਝ ਨੁਕਸਾਨ ਪਹੁੰਚਿਆ ਹੈ ਅਤੇ ਅਜੇ ਵੀ ਲਾਂਘੇ ਦੇ ਕੋਲ ਧੁੱਸੀ ਬੰਨ ਦੇ ਨਜ਼ਦੀਕ ਪਾਣੀ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਪਾਕਿਸਤਾਨ ਵੱਲੇ ਪਾਸੇ ਤੋਂ ਭਾਰਤ ਵਿੱਚ ਦਾਖਲ ਹੋਇਆ ਹੈ ਅਤੇ ਇਹ ਪਾਣੀ ਪਾਕਿਸਾਨ ਦੇ ਧੁੱਸੀ ਬੰਨ ਵਿੱਚ ਪਾੜ ਪੈਣ ਕਾਰਨ ਆਇਆ ਹੈ। ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ ਰਾਹੀਂ ਪਾਕਿਸਤਾਨੀ ਅਥਾਰਟੀ ਕੋਲੋਂ ਓਧਰ ਵਾਲੇ ਪਾਸੇ ਲਾਂਘੇ ਦੇ ਹੋਏ ਨੁਕਸਾਨ ਸਬੰਧੀ ਰੀਪੋਰਟ ਮੰਗੀ ਗਈ ਹੈ ਅਤੇ ਉਹ ਰੀਪੋਰਟ ਆਉਣੀ ਅਜੇ ਬਾਕੀ ਹੈ।

Advertisements

ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਲਿਆ ਫੈਸਲਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨ ਹੋਰ ਬਰਸਾਤ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਰਾਵੀ ਦਰਿਆ ਵਿੱਚ ਹੋਰ ਪਾਣੀ ਵੀ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਬਰਸਾਤ ਹੋਣ ਕਾਰਨ ਰਾਵੀ ਦਰਿਆ ਵਿੱਚ ਕੱਲ ਦੇ ਮੁਕਾਬਲੇ ਪਾਣੀ ਜਿਆਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਸਥਿਤੀ ਨੂੰ ਦੇਖਦੇ ਹੋਏ ਅਤੇ ਸੰਗਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਯਾਤਰਾ ਨੂੰ ਦੋ ਦਿਨਾਂ ਲਈ ਹੋਰ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਸ਼ਾਮ ਨੂੰ ਯਾਤਰਾ ਸ਼ੁਰੂ ਕਰਨ ਲਈ ਸਾਰੀ ਸਥਿਤੀ ਦਾ ਦੁਬਾਰਾ ਰੀਵਿਊ ਕੀਤਾ ਜਾਵੇਗਾ।    

LEAVE A REPLY

Please enter your comment!
Please enter your name here