Sunday, October 18, 2026
Home Latest ਦਰਬਾਰ ਸ਼੍ਰੀ ਪੰਡੋਰੀ ਧਾਮ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਮੁੱਖ ਮੰਤਰੀ...

ਦਰਬਾਰ ਸ਼੍ਰੀ ਪੰਡੋਰੀ ਧਾਮ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਕੋਸ਼ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ

ਗੁਰਦਾਸਪੁਰ (ਦ ਸਟੈਲਰ ਨਿਊਜ਼ )। ਦਰਬਾਰ ਸ਼੍ਰੀ ਪੰਡੋਰੀ ਧਾਮ ਵੀ ਸੂਬੇ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਇਆ ਹੈ। ਦਰਬਾਰ ਸ਼੍ਰੀ ਪੰਡੋਰੀ ਧਾਮ ਦੇ ਮਹੰਤ ਸ਼੍ਰੀ ਰਘੁਬੀਰ ਦਾਸ ਜੀ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ ਵਿੱਚ 5 ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ ਪਾਇਆ ਗਿਆ ਹੈ। ਇਸ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਮਹੰਤ ਸ਼੍ਰੀ ਰਘੁਬੀਰ ਦਾਸ ਜੀ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਸੌਂਪਿਆ ਗਿਆ।

Advertisements

ਇਸ ਮੌਕੇ ਦਰਬਾਰ ਸ਼੍ਰੀ ਪੰਡੋਰੀ ਧਾਮ ਦੇ ਮਹੰਤ ਸ਼੍ਰੀ ਰਘੁਬੀਰ ਦਾਸ ਜੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਕਈ ਇਲਾਕੇ ਪ੍ਰਭਾਵਤ ਹੋਏ ਹਨ ਅਤੇ ਜਿਹੜੇ ਪਰਿਵਾਰਾਂ ਨੂੰ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਮਦਦ ਕਰਨ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ ਪਰ ਇਸਦੇ ਨਾਲ ਸਮਾਜ ਦੇ ਹਰ ਸਮਰੱਥ ਵਿਅਕਤੀ ਦਾ ਵੀ ਫਰਜ ਬਣਦਾ ਹੈ ਕਿ ਉਹ ਇਸ ਔਖੀ ਘੜ੍ਹੀ ਵਿੱਚ ਸਾਥ ਦੇਵੇ। ਉਨ੍ਹਾਂ ਕਿਹਾ ਕਿ ਦਰਬਾਰ ਸ਼੍ਰੀ ਪੰਡੋਰੀ ਧਾਮ ਇਸ ਔਖੀ ਘੜ੍ਹੀ ਵਿੱਚ ਪੀੜ੍ਹਤ ਲੋਕਾਂ ਦੇ ਨਾਲ ਹੈ ਅਤੇ ਉਨ੍ਹਾਂ ਵੱਲੋਂ ਰਾਹਤ ਕਾਰਜਾਂ ਲਈ ਆਪਣੇ ਵੱਲੋਂ ਇਹ ਨਿਮਾਣਾ ਜਿਹਾ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਦਰਬਾਰ ਸ੍ਰੀ ਪੰਡੋਰੀ ਧਾਮ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਰਘੁਬੀਰ ਦਾਸ ਕੋਲੋਂ ਮੁੱਖ ਮੰਤਰੀ ਰਾਹਤ ਕੋਸ ਲਈ 5 ਲੱਖ ਰੁਪਏ ਦਾ ਚੈੱਕ ਹਾਸਲ ਕਰਨ ਉਪਰੰਤ ਦਰਬਾਰ ਸ਼੍ਰੀ ਪੰਡੋਰੀ ਧਾਮ ਦਾ ਧੰਨਵਾਦ ਕੀਤਾ। ਸ਼੍ਰੀ ਬਹਿਲ ਨੇ ਕਿਹਾ ਕਿ ਦਰਬਾਰ ਸ੍ਰੀ ਪੰਡੋਰੀ ਧਾਮ ਨੇ ਹਮੇਸ਼ਾਂ ਹੀ ਮਾਨਵਤਾ ਦੀ ਸੇਵਾ ਕੀਤੀ ਹੈ ਅਤੇ ਅੱਜ ਹੜ੍ਹ ਪੀੜ੍ਹਤਾਂ ਦੀ ਮਦਦ ਕਰਕੇ ਦਰਬਾਰ ਨੇ ਆਪਣੀ ਰਿਵਾਇਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਦਰਬਾਰ ਸ਼੍ਰੀ ਪੰਡੋਰੀ ਧਾਮ, ਮਹੰਤ ਰਘੁਬੀਰ ਦਾਸ ਅਤੇ ਸਮੁੱਚੀ ਸੰਗਤ ਦੇ ਧੰਨਵਾਦ ਕਰਦੇ ਹਨ।    

LEAVE A REPLY

Please enter your comment!
Please enter your name here