ਕਾਊਂਟਰ ਇੰਟੈਲੀਜੈਂਸ ਨੇ ਅਕਾਲੀ ਨੇਤਾ ਤੇਜਬੀਰ ਸਿੰਘ ਨੂੰ 110 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਅਕਾਲੀ ਨੇਤਾ ਤੇਜਬੀਰ ਸਿੰਘ ਨੂੰ 110 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਤੇਜਬੀਰ ਸਿੰਘ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐੱਸ.ਓ.ਆਈ.) ਦਾ ਜ਼ਿਲ੍ਹਾ ਪ੍ਰਧਾਨ ਹੈ। ਬੀਤੀ 20 ਜੁਲਾਈ ਨੂੰ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਰਣਜੀਤ ਐਵੇਨਿਊ ਕੋਲ ਸਥਿਤ ਹਾਊਸਿੰਗ ਬੋਰਡ ਕਾਲੋਨੀ ਤੋਂ ਗੁਰਜੀਤ ਸਿੰਘ ਨੂੰ 100 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ।

Advertisements

ਮੁਲਜ਼ਮ ਕੋਲੋਂ ਇਕ ਕਾਰ ਤੇ 3 ਲੱਖ ਰੁਪਏ ਵੀ ਬਰਾਮਦ ਹੋਏ ਸਨ। ਟੀਮ ਨੇ ਜਦੋਂ ਮੁਲਜ਼ਮ ਗੁਰਜੀਤ ਸਿੰਘ ਕੋਲੋਂ ਡੂੰਘਾਈ ਨਾਲ ਜਾਂਚ ਕੀਤੀ ਤਾਂ ਉਸਨੇ ਹੀ ਆਪਣੇ ਸਾਥੀ ਨੇਤਾ ਤੇਜਬੀਰ ਸਿੰਘ ਦਾ ਨਾਂ ਲਿਆ। ਪੁਲਿਸ ਨੇ ਮੁਲਜ਼ਮ ਤੇਜਬੀਰ ਸਿੰਘ ਨੂੰ ਕੋਰਟ ਵਿੱਚ ਪੇਸ਼ ਕੀਤਾ, ਜਿਸ ਤੇ ਅਦਾਲਤ ਨੇ ਉਸਨੂੰ 2 ਦਿਨ ਦੇ ਰਿਮਾਂਡ ਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਸੌਂਪ ਦਿੱਤਾ।

LEAVE A REPLY

Please enter your comment!
Please enter your name here