ਫੋਟੋਸ਼ੂਟ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਪੰਜਾਬੀਆਂ ਨੂੰ ਛੱਡ ਕੇ ਬੰਗਲੁਰੂ ਲਈ ਰਵਾਨਾ ਹੋਏ: ਅਗਰਵਾਲ 

ਕਪੂਰਥਲਾ (ਦ ਸਟੈਲਰ ਨਿਊਜ਼) ਗੌਰਵ ਮੜੀਆ । ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪੰਜਾਬ ਵਿਚ ਪਾਣੀ ਦਾ ਪੱਧਰ ਵਧਣ ਕਰ ਕੇ ਪੰਜਾਬ ਦੇ ਬਹੁਤ ਸਾਰੇ ਜਿਲ੍ਹਿਆਂ ਵਿਚ ਹੜ੍ਹ ਆਉਣ ਕਾਰਨ ਫਸਲਾਂ ਅਤੇ ਘਰਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਲੋਕਾਂ ਨੂੰ ਆਪਣੇ ਘਰਾਂ ਤੋਂ ਬੇਘਰ ਹੋਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨਾਂ ਦੀ ਝੋਨੇ ਦੀ ਫਸਲ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਵੱਡੀ ਮਾਰ ਪਈ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੂਬਾ ਕਾਰਜਕਾਰਨੀ ਦੇ ਮੈਂਬਰ ਸ਼ਾਮ ਸੁੰਦਰ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Advertisements

ਅਗਰਵਾਲ ਨੇ ਭਗਵੰਤ ਮਾਨ ਸਰਕਾਰ ਨੂੰ ਕਿਹਾ ਕਿ ਜਿਥੇ ਕਿਸਾਨਾਂ ਦੀਆਂ ਫਸਲਾਂ ਦਾ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ ਉਥੇ ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ ਤੇ ਆਮ ਲੋਕਾਂ ਦੇ ਘਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਦੇ ਹੋਏ ਤੁਰੰਤ ਸਹਾਇਤਾ ਰਾਸ਼ੀ ਵੀ ਦਿੱਤੀ ਜਾਵੇ। ਇਸ ਤੋਂ ਇਲਾਵਾ ਅਗਰਵਾਲ ਨੇ ਕਿਹਾ ਕਿ ਹੜ੍ਹ ਕਾਰਨ ਕਿਸਾਨਾਂ ਦੇ ਪਸ਼ੂਆਂ ਦਾ ਨੁਕਸਾਨ ਹੋਣ ਦੇ ਨਾਲ ਨਾਲ ਪਸ਼ੂਆਂ ਦਾ ਚਾਰਾ ਖਰਾਬ ਹੋਣ ਕਾਰਨ ਕਿਸਾਨਾਂ ਦੇ ਕੋਲ ਚਾਰਾ ਵੀ ਪਸ਼ੂਆਂ ਨੂੰ ਪਾਉਣ ਲਈ ਨਹੀਂ ਹੈ ਜਿਸ ਲਈ ਸਰਕਾਰ ਸਾਰੇ ਪ੍ਰਬੰਧ ਕਰੇ। ਉਨ੍ਹਾ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਅੱਗੇ ਨਹੀਂ ਜਾ ਰਿਹਾ ਤੇ ਖੇਤਾਂ ਵਿਚ ਪਾਣੀ ਖੜ੍ਹਾ ਰਹਿਣ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ ਜਿਸ ਲਈ ਪ੍ਰਸ਼ਾਸਨ ਨੂੰ ਪਾਣੀ ਦੀ ਨਿਕਾਸੀ ਵੱਲ ਵਿਸ਼ੇਸ ਧਿਆਨ ਦੇਣ ਦੀ ਲੋੜ ਹੈ।

ਅਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲਾ ਪ੍ਰਸ਼ਾਸਨ ਹੜ੍ਹਾਂ ਨੂੰ ਕੰਟਰੋਲ ਕਰਨ ਅਤੇ ਫਿਰ ਸਫਲ ਬਚਾਅ ਕਾਰਜ ਸ਼ੁਰੂ ਕਰਨ ਵਿੱਚ ਕੁਸ਼ਲਤਾ ਅਤੇ ਉਤਸੁਕਤਾ ਦਾ ਪ੍ਰਦਰਸ਼ਨ ਕਰਨ ਵਿੱਚ ਬੁਰੀ ਤਰਾਂ ਅਸਫਲ ਰਿਹਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੁਝ ਦਿਨਾਂ ਤੱਕ ਫੋਟੋਸ਼ੂਟ ਕਰਵਾਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਸਰਵ ਸ਼ਕਤੀਮਾਨ ਦੇ ਰਹਿਮ ਤੇ ਛੱਡ ਕੇ ਬੰਗਲੁਰੂ ਲਈ ਰਵਾਨਾ ਹੋ ਗਏ ਸਨ। ਇਸ ਦੌਰਾਨ ਅਜਿਹੀ ਕੁਦਰਤੀ ਆਫ਼ਤ ਵਿਚ ਬਿਨਾ ਕਿਸੇ ਮੁਖੀ ਤੋਂ ਸੂਬੇ ਦੇ ਲੋਕ ਆਪਣੇ ਆਪ ਯਤਨਸ਼ੀਲ ਹਨ।ਪੰਜਾਬ ਦੇ ਮੁੱਖ ਮੰਤਰੀ ਇੱਕ ਕਠਪੁਤਲੀ ਤੋਂ ਵੱਧ ਕੁਝ ਵੀ ਨਹੀਂ ਹਨ, ਜੋ ਆਪ ਦਿੱਲੀ ਦੀ ਲੀਡਰਸ਼ਿਪ ਦੀ ਧੁਨ ਤੇ ਨੱਚਦੇ ਹਨ।ਇਸ ਦੌਰਾਨ ਉਹ ਆਪ ਦਿੱਲੀ ਦੀਆਂ ਹਦਾਇਤਾਂ ‘ਤੇ ਬੈਂਗਲੁਰੂ ਲਈ ਰਵਾਨਾ ਹੋ ਗਏ ਸਨ। ਅਗਰਵਾਲ ਨੇ ਪੰਜਾਬ ਦੀ ਆਪ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਅਤੇ ਹੜ੍ਹ ਪੀਡ਼ਿਤ ਲੋਕਾਂ ਲਈ ਮੁਆਵਜਾ ਪੈਕੇਜ ਦੀ ਘੋਸ਼ਣਾ ਕਰਨ ਅਤੇ ਕੇਂਦਰ ਸਰਕਾਰ ਵਲੋਂ ਭੇਜਿਆ ਗਿਆ 218.40 ਕਰੋਡ਼ ਦਾ ਫੰਡ ਪੰਜਾਬ ਸਰਕਾਰ ਪੀੜਿਤਾਂ ਤੱਕ ਪਹੁੰਚਾਏ ਜੋ ਭਾਰੀ ਨੁਕਸਾਨ ਦਾ ਸਾਮਣਾ ਕਰ ਰਹੇ ਹਨ।

LEAVE A REPLY

Please enter your comment!
Please enter your name here