Friday, October 30, 2026
Home Latest ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਕੋਲੋਂ 23.30 ਲੱਖ ਦੀ ਹੋਈ ਲੁੱਟ

ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਕੋਲੋਂ 23.30 ਲੱਖ ਦੀ ਹੋਈ ਲੁੱਟ

ਫਿਲੌਰ (ਦ ਸਟੈਲਰ ਨਿਊਜ਼)। ਫਿਲੌਰ ਵਿੱਖੇ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਮਿਲਿਆ ਹੈ। ਇੱਥੇ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਦੀ ਕਾਰ ਨੂੰ ਲੁਟੇਰਿਆਂ ਨੇ ਘੇਰ ਲਿਆ ਤੇ ਉਸ ਕੋਲੋਂ 23.30 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਲਾਡੋਵਾਲ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬੋਲੈਰੋ ਗੱਡੀ ਵਿੱਚ ਸਵਾਰ ਹੋ ਕੇ ਫਿਲੌਰ ਵਿਖੇ ਬੱਸ ਸਟੈਂਡ ਨੇੜੇ ਪੰਜਾਬ ਨੈਸ਼ਨਲ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਜਾ ਰਿਹਾ ਸੀ।

Advertisements

ਇਸੇ ਦੌਰਾਨ ਦੋ ਗੱਡੀਆਂ ਨੇ ਮੈਨੇਜਰ ਦੀ ਗੱਡੀ ਨੂੰ ਘੇਰ ਲਿਆ ਤੇ ਕੈਸ਼ ਲੁੱਟ ਕੇ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਲੁੱਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here