ਸੈਨਿਕ ਇੰਸਟੀਚਿਊਟ ਦੀ ਬੀਐਸਸੀਆਈਟੀ ਦਾ ਨਤੀਜਾ ਰਿਹਾ ਸ਼ਾਨਦਾਰ: ਕਮਾਂਡਰ ਵਿਰਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ ਮੈਨੇਜਮੈੱਟ ਐਂਡ ਟੈਕਨੋਲੋਜੀ, ਹੁਸ਼ਿਆਰਪੁੁਰ ਕੈਂਪਸ ਜੋ ਕੇ ਵਿਭਾਗ ਵੱਲੋ ਹੋਰ ਕਈ ਜ਼ਿਲਿ੍ਹਆਂ ਵਿੱਚ ਚਲਾਏ ਜਾ ਰਹੇ ਕਈ ਹੋਰ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦਾ ਨੋਡਲ ਆਫਿਸ ਵੀ ਹੈ ਤੇ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਚੱਲ ਰਹੇ ਬੈਚਲਰ ਆਫ ਸਾਇੰਸ ਇੰਨ ਆਈ.ਟੀ. ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕੈਂਪਸ ਡਾਇਰੈਕਟਰ-ਕਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਐਸ.ਸੀ (ਆਈ.ਟੀ.) ਦੇ ਛੇਵੇਂ ਸਮੈਸਟਰ ਵਿੱਚ ਯੋਗਿਤਾ ਕੁਮਾਰੀ ਨੇ 8.74 ਫੀਸਦੀ ਅੰਕ ਲੈ ਕੇ ਪਹਿਲਾ, ਨੇਹਾ  ਨੇ 8.59 ਫੀਸਦੀ ਅੰਕ ਲੈ ਕੇ ਦੂਜਾ ਅਤੇ ਮਨਪ੍ਰੀਤ ਕੌਰ  ਨੇ 8.48 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

Advertisements

ਇਨ੍ਹਾ ਸ਼ਾਨਦਾਰ ਨਤੀਜਿਆਂ ਲਈ ਸੈਨਿਕ ਇੰਸਟੀਚਿਊਟ ਕੈਂਪਸ ਡਾਇਰੈਕਟਰ-ਕਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ ਨੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਪ੍ਰੋ. ਰੀਤੂ ਤਿਵਾਰੀ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ, ਪ੍ਰੋ. ਸੰਦੀਪ ਕੌਰ, ਪ੍ਰੋ. ਸਿਮਰਨਜੋਤ ਸਿੰਘ ਅਤੇ ਪ੍ਰੋ. ਜਸਪ੍ਰੀਤ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ । ਪ੍ਰਿੰਸੀਪਲ, ਡਾ. ਪਰਮਿੰਦਰ ਕੌਰ ਸੈਣੀ ਨੇ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦੇ ਅਕੈਡਮਿਕ ਸਟਾਫ ਵੱਲੋ ਦਿਲ ਲਗਾ ਕੇ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਉਣ ਵਾਲੇ ਸਮੇ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਅੱਗੇ ਵਧਣ ਲਈ ਪ੍ਰੇਰਣਾ ਦਿੱਤੀ।

LEAVE A REPLY

Please enter your comment!
Please enter your name here