ਸੀਜੇਐਮ ਨੇ ਹੜ੍ਹ ਪੀੜਤਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸਏਐਸ ਨਗਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਹੜ੍ਹਾਂ ਦੇ ਮੱਦੇਨਜ਼ਰ ਪਿੰਡ ਚੱਗਰਾਂ, ਜ਼ਿਲ੍ਹਾ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ।

Advertisements

ਇਸ ਮੌਕੇ ਪਿੰਡ ਵਾਸੀਆਂ ਨੂੰ ਨਾਲਸਾ ਸਕੀਮ 2010 ਤਹਿਤ ਆਫ਼ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਹੜ੍ਹਾਂ ਤੋਂ ਪ੍ਰਭਾਵਿਤ ਹੋਏ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆ ਗਈਆਂ ਅਤੇ ਉਨ੍ਹਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚਾਇਆਂ ਜਾਵੇਗਾ।

ਇਸ ਮੌਕੇ ਮੁਹੱਈਆ ਕਰਵਾਈ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਉਪਰੋਕਤ ਤੋਂ ਇਲਾਵਾ ਸੈਲਾ ਖੁਰਦ, ਗੜ੍ਹਸ਼ੰਕਰ ਵਿਖੇ ਹੜ੍ਹਾਂ ਦੇ ਮੱਦੇਨਜ਼ਰ ਰੱਖਦੇ ਹੋਏ ਪਿੰਡ ਵਾਸੀਆਂ ਨੂੰ ਉਕਤ ਨਾਲਸਾਂ ਸਕੀਮ ਵਾਰੇ ਜਾਣਕਾਰੀ ਦਿੱਤੀ ਗਈ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਹੜ੍ਹ ਪੀੜਤਾਂ ਨੂੰ ਖਾਣ- ਪੀਣ ਦਾ ਰਾਸ਼ਨ ਮੁਹੱਈਆ ਕਰਵਾਇਆ ਗਿਆ ਅਤੇ ਇਸਦੇ ਨਾਲ ਹੀ ਬਲਾਇੰਡ ਸਕੂਲ ਬਾਹੋਵਾਲ, ਮਾਹਿਲਪੁਰ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਬੱਚਿਆਂ ਨੂੰ ਨਾਲਸਾ ਸਕੀਮ 2015 ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਿਤੀ 9 ਸਤੰਬਰ 2023 ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ਤੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ।

LEAVE A REPLY

Please enter your comment!
Please enter your name here