ਭੀੜ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੇ ਦਫ਼ਤਰ ‘ਚ ਕੀਤਾ ਹਮਲਾ, 5 ਸੁਰੱਖਿਆ ਕਰਮੀ ਜ਼ਖ਼ਮੀ

ਮੇਘਾਲਿਆ (ਦ ਸਟੈਲਰਨ ਨਿਊਜ਼)। ਮੇਘਾਲਿਆ ਦੇ ਮੁੱਖ ਮੰਤਰੀ ਕਾਨਰਾਡ ਸੰਗਮਾ ਤੇ ਦਫ਼ਤਰ ਵਿੱਚ ਮੀਟਿੰਗ ਕਰਦੇ ਦੌਰਾਨ ਭੀੜ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪ ਹੋ ਗਈ, ਜਿਸ ਵਿੱਚ ਕਰੀਬ 5 ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ। ਇਸ ਹਮਲੇ ਦੌਰਾਨ ਮੁੱਖ ਮੰਤਰੀ ਵਾਲ-ਵਾਲ ਬੱਚ ਗਏ। ਇਸ ਸੰਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਗਾਰੋ-ਹਿੱਲਜ਼ ਸਥਿਤ ਅੰਦੋਲਕਾਰੀ ਸੰਗਠਨਾਂ ਨਾਲ ਗੱਲਬਾਤ ਕਰ ਰਹੇ ਸਨ ਜੋ ਤੂਰਾ ਵਿੱਚ ਸਰਦੀਆਂ ਦੀ ਰਾਜਧਾਨੀ ਲਈ ਭੁੱਖ ਹੜਤਾਲ ਤੇ ਸਨ।

Advertisements

ਇਸ ਦੌਰਾਨ ਭੀੜ (ਅੰਦੋਲਨ ਕਰ ਰਹੇ ਸਮੂਹਾਂ ਤੋਂ ਵੱਖ) ਤੂਰਾ ਵਿੱਚ ਸੀ.ਐੱਮ.ਓ. ਕੋਲ ਇਕੱਠੀ ਹੋ ਗਈ ਅਤੇ ਪਥਰਾਅ ਸ਼ੁਰੂ ਕਰ ਦਿੱਤਾ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਇਸ ਦੌਰਾਨ 5 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।   ਤੂਰਾ ਸ਼ਹਿਰ ਵਿਚ ਤੁਰਤ ਪ੍ਰਭਾਵ ਨਾਲ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here