ਪੁਲਿਸ ਨੇ ਬਠਿੰਡਾ ‘ਚ ਤਲਾਸ਼ੀ ਮੁਹਿੰਮ ਦੌਰਾਨ ਨਸ਼ੀਲ ਪਦਾਰਥਾਂ ਸਮੇਤ 41 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ 41 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਨੇ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਚੂਰਾ ਪੋਸਤ, 225 ਲੀਟਰ ਨਾਜਾਇਜ਼ ਸ਼ਰਾਬ ਅਤੇ 8 ਮੋਬਾਇਲ ਫੋਨ ਬਰਾਮਦ ਕੀਤੇ ਹਨ।

Advertisements

ਇਹ ਮੁਹਿੰਮ ਬਠਿੰਡਾ ਰੇਂਜ ਦੇ ਦੋਵੇਂ ਪੁਲਿਸ ਜ਼ਿਲ੍ਹਿਆਂ ਬਠਿੰਡਾ ਅਤੇ ਮਾਨਸਾ ਵਿੱਚ ਇੱਕੋ ਸਮੇਂ ਚਲਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਹੈਰੋਇਨ ਲਿਆਉਣ ਦੀ ਕੋਸ਼ਿਸ਼ ਬਾਰੇ ਸੂਚਨਾ ਮਿਲੀ ਸੀ।

LEAVE A REPLY

Please enter your comment!
Please enter your name here