ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼)। ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਕੌਮਾਂਤਰੀ ਸਰਹੱਦ ਤੇ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕੀਤੀ ਹੈ। ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ।
ਅਧਿਕਾਰੀਆਂ ਨੇ ਦੱਸਿਆਂ ਕਿ ਚੌਕਸ ਸਰਹੱਦੀ ਗਾਰਡਾਂ ਨੇ ਦੇਰ ਰਾਤ ਰਾਮਗੜ੍ਹ ਸੈਕਟਰ ਵਿੱਚ ਐਸਐਮ ਪੁਰਾ ਚੌਂਕੀ ਨੇੜੇ ਸ਼ੱਕੀ ਗਤੀਵਿਧੀ ਦੇਖੀ ਅਤੇ ਘੁਸਪੈਠੀਏ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਗੋਲੀਬਾਰੀ ਵਿੱਚ ਇੱਕ ਵਿਅਕਤੀ ਨੂੰ ਗੋਲੀ ਲੱਗੀ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਲਾਕੇ ਦੀ ਤਲਾਸ਼ੀ ਲੈਣ ਤੇ ਨਸ਼ੀਲੇ ਪਦਾਰਥਾਂ ਦੇ ਚਾਰ ਪੈਕੇਟ ਬਰਾਮਦ ਹੋਏ ਹਨ।