ਹੈੱਡ ਕਾਂਸਟੇਬਲ ਨੇ 16 ਸਾਲਾਂ ਨਾਬਾਲਿਗ ਕੁੜੀ ਦਾ ਕੀਤਾ ਬਲਾਤਕਾਰ

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਕੁਰੂਕਸ਼ੇਤਰ ਤੋਂ ਪੁਲਿਸ ਪ੍ਰਸ਼ਾਸਨ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 16 ਸਾਲਾ ਕੁੜੀ ਕੁੱਝ ਦਿਨ ਕੁੱਝ ਦਿਨ ਪਹਿਲਾਂ ਘਰੋਂ ਚਲੀ ਗਈ ਸੀ। ਜਿਸ ਤੋਂ ਬਾਅਦ ਉਹ ਖੁਦ ਹੀ ਘਰ ਪਰਤ ਆਈ ਸੀ। ਮਾਮਲਾ ਖਤਮ ਕਰਨ ਦੇ ਬਦਲੇ ਹੈੱਡ ਕਾਂਸਟੇਬਲ ਸ਼ਿਆਮ ਲਾਲ ਨੇ ਥਾਣੇ ਵਿੱਚ ਹੀ ਕੁੜੀ ਨਾਲ ਬਲਾਤਕਾਰ ਕੀਤਾ।

Advertisements

ਜਦੋਂ ਕੁੜੀ ਥਾਣੇ ਤੋਂ ਬਾਹਰ ਆਈ ਤਾਂ ਉਸ ਨੇ ਸਾਰੀ ਘਟਨਾ ਆਪਣੇ ਰਿਸ਼ਤੇਦਾਰਾਂ ਨੂੰ ਦੱਸੀ ਅਤੇ ਰਿਸ਼ਤੇਦਾਰਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਦੋਸ਼ੀ ਹੈੱਡ ਕਾਂਸਟੇਬਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਰਿਸ਼ਤੇਦਾਰਾਂ ਨੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here